ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sun, 19 Apr 2026 03:57 PM (IST)
Updated Date: Mon, 20 Apr 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭਦੌੜ : ਥਾਣਾ ਭਦੌੜ ਦੀ ਪੁਲਿਸ ਵੱਲੋਂ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਭਦੌੜ ਦੀ ਪੁਲਿਸ ਨੇ ਲਿੰਕ ਰੋਡ ਸਿੱਖਾ ਦੇ ਭੱਠੇ ਵਾਲਾ ਰਸਤਾ ਭਦੌੜ ਕੋਲ ਦੋ ਮੋਨੇ ਵਿਅਕਤੀ ਬੈਠੇ ਵਿਖਾਈ ਦਿੱਤੇ ਜੋ ਇੱਕ ਪਾਰਦਰਸ਼ੀ ਲਿਫਾਫੀ ਪਲਾਸਟਿਕ ਜਿਸ ’ਚ ਸੰਤਰੀ ਰੰਗ ਦੀਆਂ ਖੁੱਲੀਆਂ ਗੋਲੀਆਂ ਸਾਫ ਵਿਖਾਈ ਦੇ ਰਹੀਆ ਸਨ, ਨੂੰ ਗਿਣ ਰਹੇ ਸਨ ਜੋ ਇੱਕ ਦਮ ਪੁਲਿਸ ਪਾਰਟੀ ਨੂੰ ਆਪਣੇ ਵੱਲ ਆਉਦਾ ਦੇਖ ਕੇ ਇੱਕ ਦਮ ਘਬਰਾਕੇ ਮੌਕਾ ਤੋ ਭੱਜਣ ਲੱਗੇ, ਜਿੰਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 30 ਨਸ਼ੀਲੀਆਂ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਵਿੱਕੀ ਸਿੰਘ ਪੁੱਤਰ ਜਸਵਿੰਦਰ ਸਿੰਘ ਤੇ ਅਰਸ਼ਦੀਪ ਸਿੰਘ ਉਰਫ ਦੀਪਾ ਪੁੱਤਰ ਜਸਵਿੰਦਰ ਸਿੰਘ ਵਾਸੀਆਨ ਦੁੱਲੇਵਾਲ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।