- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਰੀ ਸ਼ਕਤੀ ਸੁਸਾਇਟੀ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ‘ਨਾਰੀ ਸ਼ਕਤੀ ਵੈਲਫੇਅਰ ਸੁਸਾਇਟੀ’ ਸੁਨਾਮ ਨੇ ਗਰੀਬ ਅਤੇ ਲੋੜਵੰਦ ਬੱਚਿਆਂ ਨਾਲ ਮਿਲਕੇ ਦੀਵਾਲੀ ਦਾ ਪਵਿੱਤਰ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਵਿਸ਼ੇਸ਼ ਸਮਾਗਮ ਦੌਰਾਨ, ਸੰਸਥਾ ਦੇ ਮੈਂਬਰਾਂ ਨੇ ਬੱਚਿਆਂ ਨੂੰ ਤੋਹਫ਼ੇ ਅਤੇ ਮਿਠਾਈਆਂ ਵੰਡ ਕੇ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਂਦੀ। ਭਾਜਪਾ ਦੀ ਸੀਨੀਅਰ ਆਗੂ ਦਾਮਨ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਦੀ ਧਰਮ ਪਤਨੀ ਕਿਰਨਦੀਪ ਕੌਰ ਗੋਲਡੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਦੋਵਾਂ ਨੇ ਖੁਦ ਬੱਚਿਆਂ ਨੂੰ ਮਿਠਾਈਆਂ ਅਤੇ ਤੋਹਫ਼ੇ ਵੰਡੇ ਅਤੇ ਸੁਸਾਇਟੀ ਦੀ ਇਸ ਨੇਕ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਉਦੋਂ ਹੀ ਮਿਲਦੀ ਹੈ ਜਦੋਂ ਅਸੀਂ ਆਪਣੀਆਂ ਖੁਸ਼ੀਆਂ ਸਮਾਜ ਦੇ ਲੋੜਵੰਦ ਅਤੇ ਗਰੀਬ ਪਰਿਵਾਰਾਂ ਨਾਲ ਸਾਂਝੀਆਂ ਕਰਦੇ ਹਾਂ, ਕਿਉਂਕਿ ਇਸ ਨਾਲ ਮਨ ਨੂੰ ਸਕੂਨ ਅਤੇ ਡੂੰਘੀ ਸ਼ਾਂਤੀ ਮਿਲਦੀ ਹੈ। ਸਮਾਗਮ ਵਿੱਚ ਸਿਰਕਤ ਕਰਨ ਪੁੱਜੇ ਮਹਿਮਾਨਾਂ ਦਾ ਸਵਾਗਤ ਕਰਦਿਆਂ, ਸੁਸਾਇਟੀ ਦੀ ਪ੍ਰਧਾਨ ਸੁਨੀਤਾ ਸ਼ਰਮਾ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਗਰੀਬ ਪਰਿਵਾਰਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਸੁਧਾਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ-ਭਲਾਈ ਦੇ ਕਾਰਜ ਜਾਰੀ ਰਹਿਣਗੇ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਸੁਸਾਇਟੀ ਦੀਆਂ ਮੈਂਬਰਾਂ ਮਮਤਾ ਬਾਂਸਲ, ਸ਼ਸ਼ੀ ਗਰਗ, ਸਕੱਤਰ ਮੀਨੂੰ ਕਾਂਸਲ, ਕੈਸ਼ੀਅਰ ਹਿਮਾਂਸ਼ੀ ਅਤੇ ਨਿਸ਼ਾ, ਦੇ ਨਾਲ-ਨਾਲ ਕੋਆਰਡੀਨੇਟਰ ਸੋਨਾਕਸ਼ੀ, ਰੀਤ ਜਿੰਦਲ, ਰੋਜ਼ੀ ਮੰਗਲਾ ਅਤੇ ਮੰਜੂ ਗਰਗ ਨੇ ਅਹਿਮ ਯੋਗਦਾਨ ਪਾਇਆ।