ਨਸ਼ੇੜੀ ਨੌਜਵਾਨ ਪੁਲਿਸ ਵੱਲੋਂ ਕਾਬੂ
ਨਸੇੜੀ ਨੌਜਵਾਨ ਪੁਲਿਸ ਵਲੋਂ ਕਾਬੂ
Publish Date: Sun, 11 Jan 2026 05:47 PM (IST)
Updated Date: Mon, 12 Jan 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਦੁਸ਼ਹਿਰਾ ਗਰਾਊਂਡ ਨਜ਼ਦੀਕ ਨਸ਼ਾ ਕੀਤੇ ਵਿਅਕਤੀ ਦਾ ਡੋਪ ਟੈਸਟ ਕਰਵਾ ਕੇ ਥਾਣਾ ਸਿਟੀ-1 ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਹੌਲਦਾਰ ਜਗਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਸੂਚਨਾ ਮਿਲੀ ਕਿ ਲਖਵੀਰ ਸਿੰਘ ਲੱਖਾ ਵਾਸੀ ਰਾਏਕੋਟ ਰੋਡ ਬਰਨਾਲਾ ਨਸ਼ੇ ਦੀ ਹਾਲਤ ’ਚ ਦੁਸ਼ਹਿਰਾ ਗਰਾਉਂਡ ਨਜ਼ਦੀਕ ਘੁੰਮ ਰਿਹਾ ਹੈ। ਮੌਕੇ ’ਤੇ ਪਹੁੰਚ ਕੇ ਉਕਤ ਨੌਜਵਾਨ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਬਰਨਾਲਾ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜੋ ਕਿ ਪਾਜ਼ੇਟਿਵ ਪਾਇਆ। ਪੁਲਿਸ ਵੱਲੋਂ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।