- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਕਾਲਜ ਭੀਖੀ ਦਾ ਬੀ ਲਿਬ ਸਮੈਸਟਰ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਕੋਰਸ ਬੀ ਲਿਬ ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰਸੀਪਲ ਡਾ. ਐੱਮਕੇ ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਅਤੇ ਅਕੰਸ਼ੀ ਗੋਇਲ ਨੇ 80 ਫੀਸਦ ਅੰਕਾਂ ਨਾਲ ਪਹਿਲਾ, ਯਾਦਵਿੰਦਰ ਕੌਰ, ਹਰਮਨਦੀਪ ਕੌਰ ਅਤੇ ਨੈਨਸੀ ਨੇ 78 ਫੀਸਦ ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਐਮਕੇ ਮਿਸ਼ਰਾ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਕਾਲਜ ਦਾ ਨਾਮ ਇਲਾਕੇ ਦੀਆਂ ਨਾਮਵਰ ਸੰਸਥਾਵਾਂ ਵਿੱਚ ਆਉਂਦਾ ਹੈ। ਕਾਲਜ ਦੇ ਸਾਰੇ ਕੋਰਸਾਂ ਦੇ ਨਤੀਜੇ ਕਾਲਜ ਸਟਾਫ਼ ਦੀ ਮਿਹਨਤ ਦਾ ਨਤੀਜਾ ਹੈ। ਕਾਲਜ ਦਾ ਨਤੀਜਾ ਹਰ ਸਾਲ 100 ਫ਼ੀਸਦੀ ਆਉਂਦਾ ਹੈ । ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਇਹਨਾਂ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਲਈ ਕਾਮਨਾ ਕੀਤੀ।
ਇਸ ਮੌਕੇ ਪ੍ਰੋਫੈਸਰ ਗੁਰਤੇਜ ਸਿੰਘ ਤੇਜੀ, ਵਿਭਾਗ ਮੁਖੀ ਪ੍ਰੋਫੈਸਰ ਬਲਜਿੰਦਰ ਕੌਰ, ਪ੍ਰੋਫੈਸਰ ਕਰਮਜੀਤ ਕੌਰ, ਪ੍ਰੋਫੈਸਰ ਅਵਤਾਰ ਸਿੰਘ, ਪ੍ਰੋਫੈਸਰ ਲਖਵਿੰਦਰ ਸਿੰਘ, ਨਿਰਮਲ ਸਿੰਘ ਹਾਜ਼ਰ ਸਨ।