- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਕਾਲਜ ਭੀਖੀ ਦੀ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ’ਚੋਂ ਕਾਲਜ ਦੀ ਬਾਸਕਟਬਾਲ ਟੀਮ ਨੇ ਇੰਟਰ-ਕਾਲਜ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਵਿੱਚ 14 ਟੀਮਾਂ ਨੇ ਭਾਗ ਲਿਆ ਜਿਸ ਵਿੱਚੋਂ ਨੈਸ਼ਨਲ ਕਾਲਜ ਭੀਖੀ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸ਼ਾਨਦਾਰ ਜਿੱਤ ਦਾ ਸਿਹਰਾ ਟੀਮ ਦੇ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਜਾਂਦਾ ਹੈ। ਖਿਡਾਰੀਆਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਾਬਤ ਕਰ ਦਿੱਤਾ ਕਿ ਲਗਾਤਾਰ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਟੀਮ ਦੀ ਇਸ ਪ੍ਰਾਪਤੀ ’ਤੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ।
ਕਾਲਜ ਵੱਲੋਂ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ। ਟੀਮ ਦੀ ਇਹ ਜਿੱਤ ਕਾਲਜ ਦੇ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰੇਗੀ।ਨੈਸ਼ਨਲ ਕਾਲਜ ਭੀਖੀ ਦੀ ਬਾਸਕਿਟਬਾਲ ਟੀਮ ਦੀ ਇਹ ਸ਼ਾਨਦਾਰ ਪ੍ਰਾਪਤੀ ਕਾਲਜ ਦੇ ਖੇਡ ਇਤਿਹਾਸ ਵਿੱਚ ਇੱਕ ਹੋਰ ਮਾਣਮੱਤਾ ਅਧਿਆਇ ਜੋੜਦੀ ਹੈ। ਬਸ ਕਟਵਾਲ ਟੀਮ ਦੀ ਸਖ਼ਤ ਮਿਹਨਤ ਕਰਵਉਣ ਵਿੱਚ ਕੋਚ ਪਰਮਿੰਦਰ ਬੱਬੀ ਭੈਣੀ ਬਾਘਾ ਦਾ ਵਿਸ਼ੇਸ਼ ਸਹਿਯੋਗ ਰਿਹਾ । ਕਾਲਜ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਚਾਰ ਵਿਦਿਆਰਥੀਆਂ ਦੀ ਸਲੈਕਸ਼ਨ ਆਲ ਇੰਡੀਆ ਇੰਟਰਵਰਸਿਟੀ ਲਈ ਕੀਤੀ ਗਈ ਲਈ ਕੀਤੀ ਗਈ। ਇਸ ਮੌਕੇ ਪ੍ਰੋਫੈਸਰ ਗੁਰਤੇਜ ਸਿੰਘ ਤੇਜੀ ਅਤੇ ਪ੍ਰੋਫੈਸਰ ਹਰਬੰਸ ਸਿੰਘ ਹਾਜ਼ਰ ਸਨ।