- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਿਲਾ ਸਸ਼ਕਤੀਕਰਨ ਯੋਜਨਾ ਤਹਿਤ ਸਖੀਆਂ ਦਾ ਕੀਤਾ ਸਨਮਾਨ

-ਸਖੀਆਂ ਨੇ ਘਰ-ਘਰ ਜਾ ਕੇ ਯੋਜਨਾ ਬਾਰੇ ਦਿੱਤੀ ਜਾਣਕਾਰੀ
-ਲੋਕ ਭਲਾਈ ਦੇ ਕਾਰਜਾਂ ’ਚ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ
ਹਰਜੀਤ ਸਿੰਘ, ਪੰਜਾਬੀ ਜਾਗਰਣ,
ਖਨੌਰੀ : ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਤਿਕਾਰ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ 1000 ਅਤੇ 1500 ਰੁਪਏ ਦੀ ਯੋਜਨਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਦਾ ਸਨਮਾਨ ਕਰਨ ਲਈ ਖਨੌਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਪਤਨੀ ਸੀਮਾ ਗੋਇਲ ਅਤੇ ਕਾਂਤਾ ਗੋਇਲ ਵਿਸ਼ੇਸ਼ ਤੌਰ ’ਤੇ ਪਹੁੰਚੇ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯੋਜਨਾ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਅਤੇ ਇਸ ਦਾ ਲਾਭ ਯੋਗ ਔਰਤਾਂ ਤੱਕ ਪਹੁੰਚਾਉਣ ਲਈ ਸਮਾਜ ਦੀਆਂ ਪੜ੍ਹੀਆਂ-ਲਿਖੀਆਂ ਔਰਤਾਂ ਨੂੰ ਸਖੀਆਂ ਵਜੋਂ ਨਿਯੁਕਤ ਕੀਤਾ ਗਿਆ ਸੀ। ਇਨ੍ਹਾਂ ਸਖੀਆਂ ਨੇ ਘਰ-ਘਰ ਜਾ ਕੇ ਔਰਤਾਂ ਨੂੰ ਯੋਜਨਾ ਸਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਅਰਜ਼ੀਆਂ ਭਰਨ, ਲੋੜੀਂਦੇ ਦਸਤਾਵੇਜ਼ ਲਗਾਉਣ ਅਤੇ ਬੈਂਕ ਖਾਤਿਆਂ ਦੀ ਜਾਣਕਾਰੀ ਜੋੜਨ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ।
ਸਖੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਕੀਤੇ ਗਏ ਕੰਮਾਂ ਅਤੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਸਨਮਾਨ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਖਨੌਰੀ ਵਿਖੇ ਲਹਿਰਾਗਾਗਾ ਹਲਕੇ ਦੇ ਇਸ ਪਾਸੇ ਦੇ ਵੱਖ-ਵੱਖ ਪਿੰਡਾਂ ਵਿੱਚ ਸੇਵਾਵਾਂ ਨਿਭਾਉਣ ਵਾਲੀਆਂ ਸਖੀਆਂ ਨੂੰ ਸੱਦਾ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਅੱਗੇ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਨਗਰ ਪੰਚਾਇਤ ਪ੍ਰਧਾਨ ਰੀਤੂ ਰਾਣੀ, ਸੀਨੀਅਰ ਮੀਤ ਪ੍ਰਧਾਨ ਸ਼ੀਨੂ ਕਾਂਸਲ, ਵਿਸ਼ਾਲ ਕਾਂਸਲ, ਟਰੱਕ ਯੂਨੀਅਨ ਪ੍ਰਧਾਨ ਵੀਰਭਾਨ ਕਾਂਸਲ, ਸੀਨੀਅਰ ਆਪ ਆਗੂ ਸੰਜੇ ਸਿੰਗਲਾ, ਬਜਿੰਦਰ ਸਿੰਘ, ਟਰੱਕ ਮਾਰਕੀਟ ਪ੍ਰਧਾਨ, ਰੋਮੀ ਗੋਇਲ, ਚੇਅਰਮੈਨ ਜੋਗੀ ਰਾਮ ਭੁੱਲਣ, ਅਗਰਵਾਲ ਸਭਾ ਦੇ ਪ੍ਰਧਾਨ ਪਵਨ ਕੁਮਾਰ, ਬਲਵਿੰਦਰ ਸਿੰਘ, ਕੁਲਦੀਪ ਪੁਨੀਆ, ਬਲਜੀਤ ਸਿੰਘ ਮੰਡਵੀ ਸ਼ਾਮਿਲ ਸਨ।