ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
ਸ਼ਿਵਾਲਿਕ ਸਕੂਲ ਤਪਾ ’ਚ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ
Publish Date: Mon, 30 Mar 2026 04:20 PM (IST)
Updated Date: Tue, 31 Mar 2026 04:01 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸ਼ਿਵਾਲਿਕ ਪਬਲਿਕ ਸਕੂਲ ਤਪਾ ’ਚ ਯੂ ਕੇ ਜੀ ਕਲਾਸ ਦੇ ਨੰਨੇ ਮੁੰਨੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ ’ਚ ਬੱਚਿਆਂ ਨੇ ਗ੍ਰੈਜੂਏਸ਼ਨ ਗਾਊਨ ਅਤੇ ਕੈਪ ਪਹਿਨ ਕੇ ਸਟੇਜ ’ਤੇ ਆ ਕੇ ਆਪਣੀ ਪ੍ਰਾਪਤੀ ਦਾ ਜਸ਼ਨ ਮਨਾਇਆ। ਇਸ ਮੌਕੇ ’ਤੇ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਗਰਗ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਗ੍ਰੈਜੂਏਸ਼ਨ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਮਾਪਿਆਂ ਨੇ ਆਪਣੇ ਬੱਚਿਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਜਤਾਈ ਅਤੇ ਸਕੂਲ ਦੇ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ। ਸਕੂਲ ਪ੍ਰਬੰਧਕਾਂ ਨੇ ਵੀ ਸਾਰੇ ਮਾਪਿਆਂ ਦਾ ਧੰਨਵਾਦ ਕਰਦੇ ਹੋਏ ਬੱਚਿਆਂ ਦੇ ਚੰਗੇ ਭਵਿੱਖ ਲਈ ਅਸੀਸਾਂ ਦਿੱਤੀਆਂ ਤੇ ਉਨ੍ਹਾਂ ਨੂੰ ਅੱਗੇ ਵੀ ਇਨ੍ਹਾਂ ਹੀ ਤਰੱਕੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।