6 ਹਜ਼ਾਰ ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
6 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Tue, 17 Feb 2026 04:01 PM (IST)
Updated Date: Wed, 18 Feb 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਅਨਾਜ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ਾ ਵੇਚਣ ਵਾਲੇ ਵਿਅਕਤੀ ਨੂੰ ਪੁਲਿਸ ਵੱਲੋਂ 6 ਹਜ਼ਾਰ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਅਨਾਜ ਮੰਡੀ ਬਰਨਾਲਾ ਵਿਖੇ ਤੁਰ ਫਿਰ ਕੇ ਨਸ਼ਾ ਵੇਚ ਰਿਹਾ ਹੈ। ਪੁਲਿਸ ਵੱਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 6 ਹਜ਼ਾਰ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।