55 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਇਕ ਕਾਬੂ
55 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Tue, 03 Feb 2026 05:38 PM (IST)
Updated Date: Wed, 04 Feb 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਨੇ 55 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਹਰਦੇਵ ਸਿੰਘ ਵਾਸੀ ਪ੍ਰੇਮ ਨਗਰ ਬਰਨਾਲਾ ਪਾਬੰਦੀਸ਼ੁਦਾ ਗੋਲ਼ੀਆਂ ਵੇਚਣ ਦਾ ਆਦੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 55 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕੀਤੀਆਂ।