245 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
245 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਕਾਬੂ
Publish Date: Mon, 23 Mar 2026 04:17 PM (IST)
Updated Date: Tue, 24 Mar 2026 03:59 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 245 ਖੁੱਲੀਆਂ ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਤਪਾ ਤਾਜੋ ਕੈਂਚੀਆਂ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਕ੍ਰਿਸ਼ਨ ਕੁਮਾਰ ਉਰਫ ਟੋਨੀ ਪੁੱਤਰ ਰਮੇਸ਼ ਕੁਮਾਰ ਵਾਸੀ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਜੋ ਨਸ਼ਾ ਪੱਤਾ ਕਰਨ ਦਾ ਆਦੀ ਹੈ ਤੇ ਪਾਬੰਦੀਸ਼ੁਦਾ ਗੋਲ਼ੀਆਂ ਲਿਆ ਕੇ ਅੱਗੇ ਲੋਕਾਂ ਨੂੰ ਵੇਚਣ ਦਾ ਧੰਦਾ ਕਰਦਾ ਹੈ। ਜੋ ਅੱਜ ਵੀ ਮੋਟਰਸਾਈਕਲ ’ਤੇ ਪਾਬੰਦੀਸ਼ੁਦਾ ਗੋਲ਼ੀਆਂ ਵੇਚਣ ਲਈ ਤਪਾ ਸ਼ਹਿਰ ਵੱਲ ਆ ਰਿਹਾ ਹੈ, ਜੇਕਰ ਸ਼ਿਵਾ ਫੈਕਟਰੀ ਬਰਨਾਲਾ-ਬਠਿੰਡਾ ਰੋਡ ਨਜ਼ਦੀਕ ਚੈਕਿੰਗ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ਚ ਆਉਂਦਿਆਂ ਨਾਕਾਬੰਦੀ ਕਰ ਕੇ ਉਕਤ ਦੋਸ਼ੀ ਕੋਲੋਂ 245 ਖੁੱਲੀਆਂ ਗੋਲੀਆਂ ਬਰਾਮਦ ਕਰ ਕੇ ਦੋਸ਼ੀ ਨੂੰ ਮੋਟਰਸਾਈਕਲ ਸਣੇ ਕਾਬੂ ਕੀਤਾ। ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।