ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
ਡੋਪ ਟੈਸਟ ਪੋਜੀਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ
Publish Date: Thu, 02 Apr 2026 05:57 PM (IST)
Updated Date: Fri, 03 Apr 2026 04:11 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਪੁਲਿਸ ਪਾਰਟੀ ਦੁਸ਼ਹਿਰਾ ਗਰਾਊਂਡ ਬਰਨਾਲਾ ਕੋਲ ਪਹੁੰਚੀ ਤਾਂ ਇਕ ਨੌਜਵਾਨ ਡਿੱਕ-ਡੋਲੇ ਖਾਂਦਾ ਹੋਇਆ ਤੁਰਿਆ ਆ ਰਿਹਾ ਸੀ, ਜਿਸਦਾ ਸਿਵਲ ਹਸਪਤਾਲ ਬਰਨਾਲਾ ਤੋਂ ਡੋਪ ਟੈਸਟ ਕਰਵਾਇਆ ਗਿਆ। ਜਿਸਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ। ਪੁਲਿਸ ਨੇ ਉਕਤ ਮਾਮਲੇ ’ਚ ਗਗਨਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਰਾਮਬਾਗ ਦੀ ਬੈਕਸਾਇਡ ਬਰਨਾਲਾ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।