15 ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਮਗੇ
ਵਾਈਐਸ ਸਕੂਲ ਦੇ ਵਿਦਿਆਰਥੀਆਂ ਦਾ ਆਈਈਓ ਓਲੰਪਿਆਡ ’ਚ ਸ਼ਾਨਦਾਰ ਪ੍ਰਦਰਸ਼ਨ - 15 ਵਿਦਿਆਰਥੀਆਂ ਨੇ ਜਿੱਤੇ ਸੋਨੇ ਦੇ ਤਮਗੇ
Publish Date: Fri, 20 Mar 2026 06:06 PM (IST)
Updated Date: Sat, 21 Mar 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਿੱਖਿਆ ’ਚ ਉਤਮਤਾ ਦੀ ਆਪਣੀ ਪਰੰਪਰਾ ਨੂੰ ਕਾਇਮ ਰੱਖਦਿਆਂ ਵਾਈਐੱਸ ਪਬਲਿਕ ਸਕੂਲ, ਜਿਸਨੂੰ ਭਾਰਤ ਦੇ ਟਾਪ 50 ਸਕੂਲਾਂ ’ਚ ਮਾਨਤਾ ਮਿਲੀ ਹੋਈ ਹੈ, ਨੇ ਇਕ ਵਾਰ ਫਿਰ ਐੱਸਓਐੱਫ (ਸਾਇੰਸ ਓਲੰਪਿਆਡ ਫਾਊਂਡੇਸ਼ਨ) ਓਲੰਪਿਆਡ ਪ੍ਰੀਖਿਆਵਾਂ ’ਚ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਕਲਾਸ 3 ਤੋਂ 11 ਤੱਕ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਇੰਗਲਿਸ਼ ਓਲੰਪਿਆਡ (ਆਈਈਓ) ’ਚ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਾਬਲੀਅਤ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਸਕੂਲ ਲਈ ਇਹ ਮਾਣ ਦੀ ਗੱਲ ਹੈ ਕਿ ਕੁੱਲ 15 ਵਿਦਿਆਰਥੀਆਂ ਨੇ ਇਸ ਵਕਾਰੀ ਪ੍ਰੀਖਿਆ ’ਚ ਸੋਨੇ ਦੇ ਤਮਗੇ ਜਿੱਤੇ। ਇਹ ਉਪਲਬਧੀ ਸਕੂਲ ਦੇ ਮਜ਼ਬੂਤ ਅਕਾਦਮਿਕ ਮਾਹੌਲ, ਸਮਰਪਿਤ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਲਗਾਤਾਰ ਮੇਹਨਤ ਦਾ ਨਤੀਜਾ ਹੈ। ਇਸ ਓਲੰਪਿਆਡ ਨੇ ਵਿਦਿਆਰਥੀਆਂ ਦੀ ਅੰਗਰੇਜ਼ੀ ਭਾਸ਼ਾ ’ਤੇ ਪਕੜ, ਸਮਝਣ ਦੀ ਸਮਰੱਥਾ ਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਮੌਕੇ ’ਤੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ, ‘ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਬਹੁਤ ਮਾਣ ਹੈ। ਇਹ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਤੇ ਮਾਪਿਆਂ ਦੇ ਲਗਾਤਾਰ ਸਹਿਯੋਗ ਦਾ ਨਤੀਜਾ ਹੈ। ਵਾਈਐਸ ਪਬਲਿਕ ਸਕੂਲ ’ਚ ਅਸੀਂ ਵਿਦਿਆਰਥੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਾਂ।’ ਸਕੂਲ ਪ੍ਰਬੰਧਨ ਨੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।