- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਖਜ਼ਾਨਾ ਦਫ਼ਤਰ ਬਰਨਾਲਾ ਵਿਖੇ 'ਸਰਕਾਰੀ ਪੈਨਸ਼ਨਰ ਸੇਵਾ ਮੇਲੇ' ਦਾ ਤੀਜਾ ਦਿਨ ਰਿਹਾ ਸਫ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 03 ਨਵੰਬਰ ਤੋਂ 'ਪੈਨਸ਼ਨਰ ਸੇਵਾ ਪੋਰਟਲ' ਲਾਗੂ ਕੀਤਾ ਗਿਆ ਹੈ। ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਪੈਨਸ਼ਨਰਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਖਜ਼ਾਨਾ ਦਫ਼ਤਰ, ਬਰਨਾਲਾ ਵਿਖੇ ਮਿਤੀ 19 ਨਵੰਬਰ ਤੋਂ 21 ਨਵੰਬਰ ਤੱਕ ਆਯੋਜਿਤ ਕੀਤੇ ਗਏ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲੇ’ ਦਾ ਅੱਜ ਤੀਜਾ ਦਿਨ ਪੂਰੀ ਤਰ੍ਹਾਂ ਸਫਲ ਰਿਹਾ। ਮੇਲੇ ਦੌਰਾਨ ਪੈਨਸ਼ਨਰਾਂ ਨੂੰ ਇੱਕੋ ਛੱਤ ਹੇਠ ਈ-ਕੇ.ਵਾਈ.ਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ। ਦਫ਼ਤਰੀ ਜਾਣਕਾਰੀ ਅਨੁਸਾਰ, ਜਾਰੀ ਕੀਤੀ ਗਈ ਲਿਸਟ ਮੁਤਾਬਕ ਜਿਨ੍ਹਾਂ ਪੈਨਸ਼ਨਰਾਂ ਦੀ 'ਪੈਨਸ਼ਨਰ ਸੇਵਾ ਪੋਰਟਲ' 'ਤੇ ਈ-ਕੇ.ਵਾਈ.ਸੀ. ਹਾਲੇ ਪੈਂਡਿੰਗ ਹੈ, ਉਨ੍ਹਾਂ ਦੀ ਸਹੂਲਤ ਲਈ ਇਹ ਸੇਵਾ ਸੋਮਵਾਰ ਤੋਂ ਵੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸਬੰਧਤ ਪੈਨਸ਼ਨਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।ਮੇਲੇ ਦੇ ਤੀਜੇ ਦਿਨ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਬਖਸ਼ੀਸ਼ ਸਿੰਘ, ਮਨੋਹਰ ਲਾਲ, ਮਲਕੀਤ ਸਿੰਘ ਚੀਮਾ, ਕੌਰ ਸਿੰਘ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂ ਤਰਸੇਮ ਭੱਠਲ, ਨਿਰਮਲਜੀਤ ਸਿੰਘ, ਇਕਬਾਲ ਸਿੰਘ, ਪ੍ਰਦੀਪ ਸਿੰਘ, ਮਨਜਿੰਦਰ ਸਿੰਘ, ਰਜਨੀਸ਼ ਕੁਮਾਰ, ਅੰਮ੍ਰਿਤਪਾਲ ਸਿੰਘ ਅਤੇ ਮੋਹਿਤ ਧਨੌਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ, ਐਸ.ਬੀ.ਆਈ. , ਪੀ.ਐਨ.ਬੀ. ਅਤੇ ਸੈਂਟਰਲ ਬੈਂਕ ਦੇ ਮੁਲਾਜ਼ਮਾਂ ਨੇ ਵੀ ਮੇਲੇ ਵਿੱਚ ਸ਼ਮੂਲੀਅਤ ਕਰਕੇ ਪੈਨਸ਼ਨਰਾਂ ਦੇ ਕੰਮ ਨੇਪਰੇ ਚਾੜ੍ਹੇ। ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੇ ਮੇਲੇ ਰਾਹੀਂ ਦਿੱਤੀ ਜਾ ਰਹੀ ਇਸ ਸੁਚਾਰੂ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।