ਸੜਕ ਹਾਦਸੇ ’ਚ ਇਕ ਦੀ ਮੌਤ, 2 ਜ਼ਖ਼ਮੀ
ਸੜਕ ਹਾਦਸੇ ’ਚ ਇੱਕ ਦੀ ਮੌਤ, ਦੋ ਜ਼ਖ਼ਮੀ
Publish Date: Thu, 09 Apr 2026 03:42 PM (IST)
Updated Date: Fri, 10 Apr 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਬਾਜਾਖਾਨਾ ਰੋਡ ’ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੇ 2 ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸ਼ਹਿਣਾ ਦੇ 3 ਨੌਜਵਾਨਾਂ ਦਾ ਟਰੱਕ ਯੂਨੀਅਨ ਦੇ ਨਜ਼ਦੀਕ ਇਕ ਐਕਸੀਡੈਂਟ ਹੋ ਗਿਆ ਸੀ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਲਿਜਾਇਆ ਗਿਆ। ਇਸ ਦੌਰਾਨ ਅੰਗਰੇਜ਼ ਸਿੰਘ ਉਮਰ 19 ਸਾਲ ਪੁੱਤਰ ਸੁਖਦੇਵ ਸਿੰਘ ਉੱਪਲ ਪੱਤੀ ਬਾਹਰਲੀ ਬਸਤੀ ਸ਼ਹਿਣਾ ਦੇ ਸਿਰ ’ਚ ਜ਼ਿਆਦਾ ਸੱਟ ਹੋਣ ਕਾਰਨ ਉਸ ਨੂੰ ਬਠਿੰਡਾ ਏਮਜ਼ ਹਸਪਤਾਲ ਰੈਫਰ ਕਰ ਦਿੱਤਾ। ਜਿਨ੍ਹਾਂ ਨੇ ਹਾਲਤ ਜ਼ਿਆਦਾ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ, ਅੰਗਰੇਜ਼ ਸਿੰਘ ਤਕਲੀਫ ਨਾ ਸਹਾਰਦਿਆਂ ਹੋਇਆਂ ਰਸਤੇ ’ਚ ਹੀ ਦਮ ਤੋੜ ਗਿਆ। ਥਾਣਾ ਭਦੌੜ ਦੇ ਏਐੱਸਆਈ ਕਮਲਜੀਤ ਸਿੰਘ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਉੱਪਰ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ, ਜਿਸ ਦਾ ਸ਼ਮਸ਼ਾਨਘਾਟ ਸ਼ਹਿਣਾ ਵਿਖੇ ਸੰਸਕਾਰ ਕੀਤਾ ਗਿਆ ਹੈ।