ਭਾਰਤ ਮਾਲਾ ਸੜਕ ਪ੍ਰਾਜੈਕਟ ਵਿਰੁੱਧ ਕਿਸਾਨਾਂ ਦਾ ਧਰਨਾ ਜਾਰੀ
ਭਾਰਤ ਮਾਲਾ ਸੜਕ ਪ੍ਰੋਜੈਕਟ ਵਿਰੁੱਧ ਪਿੰਡ ਵਿਧਾਤਾ ਦੇ ਕਿਸਾਨਾਂ ਦਾ ਧਰਨਾ ਜਾਰੀ
Publish Date: Fri, 27 Mar 2026 05:11 PM (IST)
Updated Date: Sat, 28 Mar 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤ ਮਾਲਾ ਸੜਕ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ’ਚ ਅਣਗਹਿਲੀ ਵਰਤਣ ਦੇ ਰੋਸ਼ ਵਜੋਂ ਪੀੜਤ ਕਿਸਾਨਾਂ ਵੱਲੋਂ ਭਾਰਤ ਮਾਲਾ ਸੜਕ ਪ੍ਰੋਜੈਕਟ ਬਠਿੰਡਾ ਲੁਧਿਆਣਾ ਦਾ ਕੰਮ ਮੁਕੰਮਲ ਤੌਰ ਤੇ ਬੰਦ ਕਰਵਾ ਕੇ ਪਿੰਡ ਵਿਧਾਤਾ ਵਿਖੇ ਪਿਛਲੇ ਦਿਨਾਂ ਤੋਂ ਧਰਨਾ ਜਾਰੀ ਹੈ। ਧਰਨੇ ਦੌਰਾਨ ਕਿਸਾਨ ਆਗੂ ਬਿੰਦਰ ਸਿੰਘ ਅਤੇ ਜਗਸੀਰ ਸਿੰਘ ਸੀਰਾ ਠੇਕੇਦਾਰ ਵੱਲੋਂ ਕਿਸਾਨ ਸਾਥੀਆਂ ਸਮੇਤ ਕੇਂਦਰ ਸਰਕਾਰ ਅਤੇ ਭਾਰਤ ਮਾਲ਼ਾ ਪ੍ਰੋਜੈਕਟ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ਼ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਮਾਲ਼ਾ ਸੜਕ ਦੇ ਅਧਿਕਾਰੀਆਂ ਵੱਲੋਂ ਬਠਿੰਡਾ, ਬਰਨਾਲਾ ਇਲਾਕੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਮੀਨਾਂ ਦੇ ਪੂਰੇ ਮੁੱਲ ਨਹੀਂ ਦਿੱਤੇ ਜਾਂਦੇ ਜਿਸ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਮਜਬੂਰ ਹੋ ਕੇ ਭਾਰਤ ਮਾਲਾ ਸੜਕ ਦਾ ਕੰਮ ਜ਼ਿਲ੍ਹਾ ਬਰਨਾਲਾ ’ਚ 12 ਥਾਵਾਂ ਤੇ ਧਰਨੇ ਲਗਾ ਕੇ ਮਕੁੰਮਲ ਤੋਰ ਤੇ ਬੰਦ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਬਰਨਾਲਾ ਬਠਿੰਡਾ ਦੇ ਕਿਸਾਨਾਂ ਨੂੰ ਜ਼ਮੀਨਾਂ ਦਾ ਰੇਟ ਲੁਧਿਆਣਾ ਵਾਲਾਂ ਨਹੀਂ ਮਿਲਦਾ, ਉਨ੍ਹਾਂ ਸਮਾਂ ਧਰਨਾ ਜਾਰੀ ਰਹੇਗਾ। ਇਸ ਮੌਕੇ ਕਰਨੈਲ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ, ਹਰਜੀਤ ਸਿੰਘ, ਜੱਸਾ ਸਿੰਘ, ਨਛੱਤਰ ਸਿੰਘ, ਸ਼ੇਰ ਸਿੰਘ, ਗੁਰਦੇਵ ਸਿੰਘ,ਜਗ ਸਿੰਘ,ਹਰਦਮ ਸਿੰਘ, ਪਰਮਿੰਦਰ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।