45 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
45 ਪਾਬੰਦੀਸੁਦਾ ਗੋਲੀਆਂ ਸਮੇਤ ਇਕ ਕਾਬੂ
Publish Date: Thu, 02 Apr 2026 05:36 PM (IST)
Updated Date: Fri, 03 Apr 2026 04:11 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਠੁੱਲੀਵਾਲ ਦੀ ਪੁਲਿਸ ਨੇ 45 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸਵਰਨਦੀਪ ਸਿੰਘ ਉਰਫ ਸੋਨੀ ਪੁੱਤਰ ਮੇਜਰ ਸਿੰਘ ਵਾਸੀ ਠੁੱਲੀਵਾਲ ਬਾਹਰੋਂ ਸਸਤੇ ਭਾਅ ’ਚ ਪਾਬੰਦੀਸ਼ੁਦਾ ਗੋਲ਼ੀਆਂ ਲਿਆਕੇ ਪਿੰਡ ਠੁੱਲੀਵਾਲ, ਹਮੀਦੀ, ਗੁੰਮਟੀ, ਗੁਰਮਾ ਆਦਿ ਦੇ ਏਰੀਆ ’ਚ ਮਹਿੰਗੇ ਭਾਅ ’ਚ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 45 ਪਾਬੰਦੀਸ਼ੁਦਾ ਗੋਲ਼ੀਆਂ ਰੰਗ ਫਿੱਕਾ ਸੰਤਰੀ ਬਰਾਮਦ ਕਰਵਾਈਆਂ।