- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕਾਂ ਲਈ ਇਸਤੇਮਾਲ ਕੀਤੀ ਜਾ ਰਹੀ ਸਮੱਗਰੀ ਨੂੰ ਲੈ ਕੇ ਕੋਈ ਸਮਝੌਤਾ ਨਹੀਂ:ਚੀਮਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡਾਂ ਵਿੱਚ ਬਣਨ ਵਾਲੀਆਂ ਸੜਕਾਂ ਦੇ ਲਈ ਇਸਤੇਮਾਲ ਹੋਣ ਵਾਲੀ ਸਮੱਗਰੀ ਦਾ ਖਾਸ ਕਰਕੇ ਖੁਦ ਦੌਰਾ ਕਰਕੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਿੰਡ ਦੇ ਸਰਪੰਚ ਅਤੇ ਆਮ ਲੋਕਾਂ ਨੂੰ ਵੀ ਬੇਨਤੀ ਹੈ ਕਿ ਉਹ ਸੜਕਾਂ ਲਈ ਵਰਤੇ ਜਾਣ ਵਾਲੀ ਸਮੱਗਰੀ ਦੇ ਆਪ ਨੇੜੇ ਖੜ ਕੇ ਵਰਤੋਂ ਕਰਵਾਈ ਜਾਵੇ। ਉਹ ਹਲਕਾ ਦਿੜ੍ਹਬਾ ਦੇ ਪਿੰਡ ਢੰਡਿਆਲ ਵਿਖੇ ਬਣ ਰਹੀ ਸੜਕ ਦੇ ਉੱਪਰ ਪੈ ਰਹੇ ਪ੍ਰੀਮਿਕਸ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਨਵੀਆਂ ਸੜਕਾਂ ਅਤੇ ਅਪਗ੍ਰੇਡ ਕੀਤੀਆਂ ਸੜਕਾਂ ਦੇ ਜਾਲ ਵਿਛਾਏ ਜਾ ਰਹੇ ਹਨ। ਪਿੰਡ ਢੰਡਿਆਲ ਅੰਦਰ ਢੰਡਿਆਲ ਤੋਂ ਚਿਨਾਗਰਾ ਕਰੀਬ ਦੋ ਕਿਲੋਮੀਟਰ ਲੰਬੀ ਸੜਕ ਇੱਕ ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਢੰਡਿਆਲ ਤੋਂ ਸ਼ਾਦੀਹਰੀ ਇਕ ਕਰੋੜ 36 ਲੱਖ ਰਾਏਧਰਾਣਾ ਤੋਂ ਢੰਡਿਆਲ ਤਿੰਨ ਕਰੋੜ 78 ਲੱਖ , ਢੰਡਿਆਲ ਤੋਂ ਹਰਿਆਊ ਇਕ ਕਰੋੜ 88 ਲੱਖ, ਢੰਡਿਆਲ ਤੋਂ ਨਿਹਾਲਗੜ੍ਹ ਤਿੰਨ ਕਰੋੜ 75 ਲੱਖ ਕਰੋੜ 32 ਲੱਖ ਦੀ ਲਾਗਤ ਨਾਲ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਲਈ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਸਕੂਲ ਦੀ ਇਮਾਰਤ ਨੂੰ ਅਪਗਰੇਡ ਕਰਕੇ ਨਵੀਂ ਦਿੱਖ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹਲਕਾ ਦਿੜ੍ਹਬਾ ਦੀ ਗੱਲ ਕਰੀਏ ਤਾਂ ਹਲਕੇ ਅੰਦਰ 76 ਕੱਚੇ ਰਸਤੇ ਨੂੰ ਸੜਕ ਦਾ ਰੂਪ ਦੇ ਕੇ ਪਿੰਡਾਂ ਨੂੰ ਇੱਕ ਦੂਜੇ ਨਾਲ ਜੋੜਿਆ ਗਿਆ ਹੈ। ਸਾਰੇ ਪੰਜਾਬ ਅੰਦਰ 45 ਹਜਾਰ ਕਿਲੋਮੀਟਰ ਨਵੀਆਂ ਸੜਕਾਂ ਬਣਾਈਆਂ ਗਈਆਂ ਹਨ।
ਇਸ ਤੋਂ ਇਲਾਵਾ ਹਰ ਤੀਜੇ ਪਿੰਡ ਦੇ ਵਿੱਚ ਇੱਕ ਵੱਡਾ ਸਟੇਡੀਅਮ ਬਣਾਇਆ ਗਿਆ ਹੈ ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰੱਖ ਕੇ ਖੇਡਾਂ ਵੱਲ ਜੋੜਨ ਦਾ ਉਪਰਾਲਾ ਹੈ। ਸਿੱਖਿਆ ਕ੍ਰਾਂਤੀ ਦੇ ਨਾਂ ਉੱਤੇ ਸਕੂਲਾਂ ਦੀ ਨਵੀਂ ਦਿੱਖ ਬਣਾਉਣ ਵਿੱਚ ਪੰਜਾਬ ਸਰਕਾਰ ਨੇ ਉਸਾਰੂ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਕੰਮ ਖਾਸ ਕਰਕੇ ਸੜਕਾਂ ਦੇ ਕੰਮਾਂ ਨੂੰ ਪਿੰਡ ਵਾਲਿਆਂ ਦੇ ਸਰਪੰਚ ਨੇ ਨਿਗਰਾਨੀ ਰੱਖਣੀ ਬਹੁਤ ਜ਼ਰੂਰੀ ਹੈ ਤਾਂ ਜੋ ਕਿਤੇ ਵੀ ਜੇਕਰ ਗੈਰ ਮਿਆਰੀ ਸਮਗਰੀ ਵਰਤੋਂ ਕੀਤੀ ਜਾ ਰਹੀ ਹੈ ਤਾਂ ਉਸ ਦੀ ਰਿਪੋਰਟ ਜਲਦੀ ਕੀਤੀ ਜਾਵੇ ਇਸ ਦੇ ਜ਼ਿੰਮੇਵਾਰ ਵਿਅਕਤੀ ਜਾਂ ਅਫਸਰ ਨੂੰ ਬਖਸ਼ਿਆ ਨਹੀਂ ਜਾਵੇਗਾ।