- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨਾਲ ਮੁਲਾਕਾਤ ਲਈ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਤੋਂ ਮੰਗਾਂ ਸਬੰਧੀ ਗੱਲਬਾਤ ਕੀਤੀ, ਜਿਸ 'ਤੇ ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ 2.0 ਨਾਲ ਸਬੰਧਤ ਸਾਰੀਆਂ ਫ਼ਸਲਾਂ 'ਤੇ ਐੱਮਐੱਸਪੀ (MSP) ਤੈਅ ਕਰਨ, ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਕਰਜ਼ਾ ਮਾਫ਼ੀ ਸਮੇਤ ਨੌਂ ਪੁਰਾਣੀਆਂ ਮੰਗਾਂ ਅਤੇ ਹੁਣ ਅਮਰੀਕਾ-ਭਾਰਤ ਟਰੇਡ ਡੀਲ ਰੱਦ ਕਰਵਾਉਣ ਦੀ ਮੰਗ ਮੁੱਖ ਹੈ।

ਜਾਗਰਣ ਸੰਵਾਦਦਾਤਾ, ਜਾਗਰਣ, ਖਨੌਰੀ: ਖਨੌਰੀ ਬਾਰਡਰ 'ਤੇ ਦੂਜੇ ਦਿਨ ਵੀ ਕਿਸਾਨਾਂ ਦਾ ਮੋਰਚਾ ਜਾਰੀ ਹੈ। ਸੋਮਵਾਰ ਨੂੰ ਸੰਗਰੂਰ-ਪਟਿਆਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨ ਆਗੂਆਂ ਨਾਲ ਬੈਠਕ ਕੀਤੀ ਗਈ। ਬੈਠਕ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਤੌਰ 'ਤੇ ਕਹਿ ਦਿੱਤਾ ਹੈ ਕਿ ਖਨੌਰੀ ਬਾਰਡਰ 'ਤੇ ਪੱਕਾ ਮੋਰਚਾ ਲਾਉਣ ਦਾ ਉਨ੍ਹਾਂ ਦਾ ਕੋਈ ਵਿਚਾਰ ਨਹੀਂ ਹੈ। ਕਿਸਾਨ ਪੈਦਲ ਹੀ ਦਿੱਲੀ ਜੰਤਰ-ਮੰਤਰ ਜਾਣਾ ਚਾਹੁੰਦੇ ਹਨ।
ਜਥੇ ਵਿੱਚ 51 ਕਿਸਾਨ ਪਦਯਾਤਰੀ ਅਤੇ ਉਨ੍ਹਾਂ ਦੇ ਨਾਲ ਕੁਝ ਸਹਿਯੋਗੀ ਕਿਸਾਨ ਹੀ ਅੱਗੇ ਜਾਣਾ ਚਾਹੁੰਦੇ ਹਨ, ਪਰ ਹਰਿਆਣਾ ਪ੍ਰਸ਼ਾਸਨ ਨੇ ਖਨੌਰੀ ਬਾਰਡਰ ਸੀਲ ਕਰਕੇ ਉਨ੍ਹਾਂ ਨੂੰ ਇੱਥੇ ਰੋਕ ਲਿਆ ਹੈ, ਜਿਸ ਕਰਕੇ ਉਹ ਇੱਥੇ ਬੈਠੇ ਹਨ। ਜੇਕਰ ਹੁਣ ਰਸਤਾ ਖੁੱਲ੍ਹ ਜਾਵੇ ਅਤੇ ਹਰਿਆਣਾ ਪ੍ਰਸ਼ਾਸਨ ਉਨ੍ਹਾਂ ਨੂੰ ਪੈਦਲ ਅੱਗੇ ਜਾਣ ਦੀ ਇਜਾਜ਼ਤ ਦੇ ਦਿੰਦਾ ਹੈ ਤਾਂ ਜਥਾ ਅਜੇ ਹੀ ਇੱਥੋਂ ਰਵਾਨਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਨਾਲ ਮੁਲਾਕਾਤ ਲਈ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਤੋਂ ਮੰਗਾਂ ਸਬੰਧੀ ਗੱਲਬਾਤ ਕੀਤੀ, ਜਿਸ 'ਤੇ ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨ ਅੰਦੋਲਨ 2.0 ਨਾਲ ਸਬੰਧਤ ਸਾਰੀਆਂ ਫ਼ਸਲਾਂ 'ਤੇ ਐੱਮਐੱਸਪੀ (MSP) ਤੈਅ ਕਰਨ, ਸਵਾਮੀਨਾਥਨ ਰਿਪੋਰਟ ਲਾਗੂ ਕਰਨ, ਕਰਜ਼ਾ ਮਾਫ਼ੀ ਸਮੇਤ ਨੌਂ ਪੁਰਾਣੀਆਂ ਮੰਗਾਂ ਅਤੇ ਹੁਣ ਅਮਰੀਕਾ-ਭਾਰਤ ਟਰੇਡ ਡੀਲ ਰੱਦ ਕਰਵਾਉਣ ਦੀ ਮੰਗ ਮੁੱਖ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਅਤੇ ਸਰਕਾਰ ਮਿਲ ਕੇ ਹਰਿਆਣਾ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਰਸਤਾ ਖੁੱਲ੍ਹਵਾਉਣ। ਕੇਂਦਰੀ ਖੇਤੀਬਾੜੀ ਮੰਤਰੀ ਨਾਲ ਬੈਠਕ ਤੈਅ ਕਰਵਾਉਣ, ਤਾਂ ਜੋ ਕਿਸਾਨ ਅੰਦੋਲਨ 2.0 ਦੌਰਾਨ ਜਿੱਥੋਂ ਉਕਤ ਮੰਗਾਂ ਸਬੰਧੀ ਵਿਚਾਰ-ਚਰਚਾ ਬੰਦ ਹੋਈ ਸੀ, ਉੱਥੋਂ ਹੀ ਦੁਬਾਰਾ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜੇ ਬੈਠਕਾਂ ਦਾ ਦੌਰ ਜਾਰੀ ਹੈ ਅਤੇ ਬੈਠਕਾਂ ਵਿੱਚ ਸਾਰੇ ਸਾਥੀਆਂ ਦੀ ਸਹਿਮਤੀ ਨਾਲ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਦੇ ਕਹਿਣ 'ਤੇ 51 ਕਿਸਾਨਾਂ ਦੇ ਜਥੇ ਵਿੱਚ ਮੈਂਬਰਾਂ ਦੀ ਗਿਣਤੀ ਘਟਾ ਕੇ 41 ਕਰਨ ਨੂੰ ਵੀ ਤਿਆਰ ਹਨ, ਇਸ ਲਈ ਹਰਿਆਣਾ ਪ੍ਰਸ਼ਾਸਨ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਜਲਦ ਪ੍ਰਦਾਨ ਕਰੇ।