ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇਣਾ ਮਨੁੱਖੀ ਅਧਿਕਾਰਾਂ ਦਾ ਘਾਣ : ਬਾਦਸ਼ਾਹਪੁਰ
ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇਣਾ ਮਨੁੱਖੀ ਅਧਿਕਾਰਾਂ ਦਾ ਘਾਣ: ਬਾਦਸ਼ਾਹਪੁਰ
Publish Date: Wed, 25 Feb 2026 05:53 PM (IST)
Updated Date: Wed, 25 Feb 2026 05:55 PM (IST)

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਸ਼ੇਰਪੁਰ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਕਿ ਇਸ ਸਮੇਂ ਜਬਰ ਜਨਾਹ ਦੇ ਦੋਸ਼ ਵਿੱਚ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ 40 ਦਿਨਾਂ ਦੀ ਪੈਰੋਲ ਵਾਰ- ਵਾਰ ਮਿਲ ਰਹੀ ਹੈ। ਜਦਕਿ ਕਈ-ਕਈ ਸਾਲਾਂ ਤੋਂ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਨਾ ਤਾਂ ਰਿਹਾਅ ਕੀਤਾ ਜਾ ਰਿਹਾ ਹੈ ਤੇ ਨਾ ਹੀ ਪੈਰੋਲ ਦਿੱਤੀ ਜਾ ਰਹੀ ਹੈ। ਜਿਹੜੀ ਇਸ ਦੇਸ਼ ਵਿੱਚ ਦੋਹਰੇ ਕਾਨੂੰਨ ਦੀ ਮਿਸਾਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਆਗੂ ਜਥੇਦਾਰ ਅਮਰਜੀਤ ਸਿੰਘ ਬਾਦਸ਼ਾਹਪੁਰ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਜੋ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਲੰਮੇ ਸਮੇਂ ਤੋਂ ਪੈਰੋਲ ਮੰਗ ਰਿਹਾ ਹੈ ਪਰ ਉਸ ਨੂੰ ਪੈਰੋਲ ਨਹੀਂ ਦਿੱਤੀ ਜਾ ਰਹੀ। ਜਦਕਿ ਭਾਰਤ ਦੁਨੀਆ ਦਾ ਸਭ ਤੋਂ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਜਿਸ ਕਰ ਕੇ ਅਮਰੀਕੀ ਕਾਨੂੰਨੀ ਸਜ਼ਾ ਨੇ ਵਸ਼ਿੰਗਟਨ ਵਿੱਚ ਭਾਰਤੀ ਰਾਜਦੂਤ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਸ ਨੇ ਭਾਰਤ ਤੇ ਮਨੁੱਖੀ ਅਧਿਕਾਰਾਂ ਤੇ ਅੰਤਰਰਾਸ਼ਟਰੀ ਕਾਨੂੰਨ ਦੀਆਂ ਜੋ ਜ਼ਿੰਮੇਵਾਰੀਆਂ ਬਾਰੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਤੇ ਨਾਜਾਇਜ਼ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਰਿਹਾਈ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੇਦੋਸ਼ੀ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਦੀ ਜ਼ੋਰਦਾਰ ਮੰਗ ਕਰ ਰਹੀ ਹੈ।