ਸ਼ੰਭੂ ਗੋਇਲ,ਲਹਿਰਾਗਾਗਾ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਬਲਾਕ ਲਹਿਰਾਗਾਗਾ ਦੇ ਐਨਪੀਐਸ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ਼ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਕਰਮਜੀਤ ਸਿੰਘ ਨੇ ਦੱਸਿਆ ਕਿ ਜਿਸ ਤਰਾਂ੍ਹ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਨੇ ਲਾਮਿਸਾਲ ਲੜਾਈ ਲੜੀ ਹੈ ਇਹ ਪੂਰੀ ਦੁਨੀਆਂ ਵਿੱਚ ਅਪਣੇ ਆਪ ਵਿੱਚ ਵਿਲੱਖਣ ਮਿਸਾਲ ਹੈ ਪਰ ਪੰਜਾਬ ਸਰਕਾਰ ਸੂਬੇ ਦੇ ਦੋ ਲੱਖ ਮੁਲਾਜ਼ਮਾਂ ਨਾਲ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਪੰਜ ਸਾਲ ਬੀਤ ਜਾਣ ਬਾਅਦ ਵੀ ਵਫਾ ਨਹੀਂ ਹੋਇਆ, ਜਿਸ ਦੀ ਭਾਰੀ ਕੀਮਤ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੁਕਾਉਣੀ ਪਵੇਗੀ। ਕਾਗਰਸ ਪਾਰਟੀ ਦੀ ਸਥੀਤੀ ਰਾਸ਼ਟਰ ਪੱਧਰ ਤੇ ਵੀ ਪਾਰਟੀ ਆਗੂਆਂ ਵਲੋਂ ਦੂਜੇ ਰਾਜਾਂ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ ਵਾਲੇ ਆ ਰਹੇ ਬਿਆਨਾਂ ਦੇ ਕਾਰਣ ਹਾਸੋਹੀਣੀ ਬਣੀ ਹੈ ,ਪਹਿਲਾਂ ਜਿਥੇ ਕਾਗਰਸ ਸਰਕਾਰ ਦਾ ਰਾਜ ਹੈ ਉੱਥੇ ਕਥਨੀ ਤੇ ਕਰਨੀ ਇੱਕ ਕਰ ਕੇ ਦਿਖਾਵੇ। ਰਾਮਚੰਦਰ ਖਾਈ ਨੇ ਕਿਹਾ ਕਿ ਪਿਛਲੇ ਸਮਿਆਂ ਵਿੱਚ ਹਰ ਨੌਜਵਾਨ ਪੜ੍ਹ ਲਿਖ ਕੇ ਨੌਕਰੀ ਇਸ ਲਈ ਕਰਨਾ ਚਾਹੁੰਦਾ ਸੀ ਕਿਉਂਕਿ ਇਸ ਨਾਲ ਉਮਰ ਭਰ ਨੌਕਰੀ ਕਰਨ ਤੋਂ ਬਾਅਦ ਪੁਰਾਣੀ ਪੈਨਸ਼ਨ ਬੁਢਾਪੇ ਨੂੰ ਸੁਰੱਖਿਅਤ ਕਰਦੀ ਸੀ ਪਰ ਜਦੋਂ ਤੋਂ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ, ਉਦੋਂ ਤੋਂ ਨੌਜਵਾਨ ਵਰਗ ਦਾ ਪੜ੍ਹਾਈ ਤੋਂ ਮਨ ਮੁੜਿਆ ਹੈ ਅਤੇ ਨੌਜਵਾਨਾਂ ਨੇ ਪੜ੍ਹਾਈ ਲਈ ਵਿਦੇਸ਼ਾਂ ਵੱਲ ਰੁਖ ਕੀਤਾ ਹੈ।ਹੁਣ 24 ਨਵੰਬਰ ਤੋਂ 5 ਦਸੰਬਰ ਤੱਕ ਪੰਜਾਬ ਸਰਕਾਰ ਸੱਤਾਧਾਰੀ ਪਾਰਟੀ ਦੇ ਆਗੂ ਮੁੱਖ ਮੰਤਰੀ, ਵਿੱਤ ਮੰਤਰੀ, ਨਵਜੋਤ ਸਿੰਘ ਸਿੱਧੂ ਦਾ ਕਿਸੇ ਵੀ ਜਿਲ੍ਹੇ ਵਿੱਚ ਪਹੁੰਚਣ ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਕੇ ਰੋਸ ਕੀਤਾ ਜਾਵੇਗਾ। 5 ਦਸੰਬਰ ਨੂੰ ਹੀ ਮੋਰਿੰਡਾ ਵਿਖੇ ਰਾਜ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।