- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਐਨਆਰਆਈ ਨੇ 31 ਹਜਾ਼ਰ ਦੇ ਕੇ ਕੀਤਾ ਸਨਮਾਨਿਤ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਸਰਕਾਰੀ ਹਾਈ ਸਕੂਲ, ਕਮਾਲਪੁਰ ਦੇ ਬੋਰਡ ਦੀਆਂ ਕਲਾਸਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਐਨਆਰਆਈ ਵੱਲੋਂ 31000 ਰੁਪਏ ਦੀ ਇਨਾਮੀ ਰਾਸ਼ੀ ਨਾਲ਼ ਸਨਮਾਨਿਤ ਕਰਕੇ ਹੌਂਸਲਾ ਅਫ਼ਜਾਈ ਕੀਤੀ ਗਈ। ਸਕੂਲ ਦੇ ਹੈੱਡ ਪਰਮਿੰਦਰ ਸਿੰਘ ਦੇਹੜ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਇਨਾਮੀ ਰਾਸ਼ੀ ਹਰ ਸਾਲ ਪਿੰਡ ਕਮਾਲਪੁਰ ਦੇ ਜਗਮਿੰਦਰ ਸਿੰਘ, ਜੋ ਕਿ ਕਾਫ਼ੀ ਅਰਸੇ ਤੋਂ ਸੰਯੁਕਤ ਰਾਜ ਅਮਰੀਕਾ ਦੇ ਨਾਗਰਿਕ ਹਨ ਅਤੇ ਉੱਥੇ ਬਤੌਰ ਡਾਕਟਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਉਨ੍ਹਾਂ ਵੱਲੋਂ ਆਪਣੇ ਮਾਤਾ ਅਤੇ ਪਿਤਾ ਦੀ ਯਾਦ ਵਿੱਚ ਸਾਲ 1994 ਤੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਨ ਲਈ ਅਤੇ ਚੰਗੇ ਸਥਾਨ ਪ੍ਰਾਪਤ ਕਰਨ ਲਈ ਆਪਣੇ ਭਰਾ ਬਲਵਿੰਦਰ ਸਿੰਘ ਰਾਹੀਂ ਸਕੂਲ ਅਤੇ ਵਿਦਿਆਰਥੀਆਂ ਤੱਕ ਪਹੁੰਚਾਈ ਜਾਂਦੀ ਹੈ। ਸਕੂਲ ਮੁੱਖੀ ਡਾ.ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼, ਪਿਆਰੇ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਅਤੇ ਸਨਮਾਨਿਤ ਕੀਤੇ ਜਾਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਇਹ ਇਨਾਮੀ ਰਾਸ਼ੀ ਵਿਦਿਆਰਥੀਆ ਨੂੰ ਵੰਡੀ ਗਈ। ਇਸ ਮੌਕੇ ਮੁੱਖ ਅਧਿਆਪਕ ਡਾ.ਪਰਮਿੰਦਰ ਸਿੰਘ ਨੇ ਜਿੱਥੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਨਾਲ਼ ਹੀ ਜਗਮਿੰਦਰ ਸਿੰਘ ਅਤੇ ਸਮੂਹ ਪਰਿਵਾਰ ਦਾ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਸਹਿਯੋਗ ਬਦਲੇ ਧੰਨਵਾਦ ਕੀਤਾ ਗਿਆ।