ਜ਼ਿਲ੍ਹੇ ’ਚ ਪੋਲਿੰਗ ਬੂਥਾਂ ਦੀ ਗਿਣਤੀ ਵਧ ਕੇ ਹੋਈ 560 : ਹਰਪ੍ਰੀਤ ਸਿੰਘ ਜ਼ਿਲ੍ਹੇ 'ਚ ਪੋਲਿੰਗ ਬੂਥਾਂ ਦੀ ਗਿਣਤੀ ਵਧ ਕੇ ਹੋਈ 560: ਹਰਪ੍ਰੀਤ ਸਿੰਘ
Publish Date: Sun, 02 Aug 2026 03:47 PM (IST)
Updated Date: Mon, 03 Aug 2026 04:01 AM (IST)
ਵਿਧਾਨ ਸਭਾ ਹਲਕਾ ਬਰਨਾਲਾ ਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ’ਚ 1-1 ਪੋਲਿੰਗ ਬੂਥ ਦਾ ਹੋਇਆ ਵਾਧਾ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਪੋਲਿੰਗ ਬੂਥਾਂ ਦੇ ਰੈਸ਼ਨਲਾਈਜ਼ੇਸ਼ਨ ਕਰਨ ਉਪਰੰਤ ਹੁਣ ਪੋਲਿੰਗ ਬੂਥਾਂ ਦੀ ਗਿਣਤੀ 558 ਤੋਂ ਵੱਧ ਕੇ 560 ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਜਿਸ ਵੀ ਪੋਲਿੰਗ ਬੂਥ ’ਤੇ 1200 ਜਾਂ ਇਸ ਤੋਂ ਵੱਧ ਵੋਟਰ ਹਨ, ਉਸ ਨੂੰ ਵੰਡ ਕੇ ਨਵਾਂ ਪੋਲਿੰਗ ਬੂਥ ਬਣਾਏ ਜਾਣ ਬਾਰੇ ਭੇਜੀ ਗਈ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪਾਸ ਕਰ ਕਰਦਿਆਂ 2 ਪੋਲਿੰਗ ਬੂਥਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ 3 ਵਿਧਾਨ ਸਭਾ ਹਲਕੇ ਪੈਂਦੇ ਹਨ। ਵਿਧਾਨ ਸਭਾ ਹਲਕਾ 102 ਭਦੌੜ ਵਿਚ ਕੋਈ ਪੋਲਿੰਗ ਬੂਥ ਨਹੀਂ ਵਧਾਇਆ ਗਿਆ ਹੈ। ਇਸ ਹਲਕੇ ਅਧੀਨ ਪੋਲਿੰਗ ਬੂਥਾਂ ਦੀ ਗਿਣਤੀ 169 ਹੈ। ਵਿਧਾਨ ਸਭਾ ਹਲਕਾ 103 ਬਰਨਾਲਾ ਅਧੀਨ 1 ਪੋਲਿੰਗ ਬੂਥ ਦਾ ਵਾਧਾ ਕੀਤਾ ਗਿਆ ਹੈ। ਇਸ ਹਲਕੇ ਅਧੀਨ ਪੋਲਿੰਗ ਬੂਥਾਂ ਦੀ ਗਿਣਤੀ 213 ਹੈ। ਵਿਧਾਨ ਸਭਾ ਹਲਕਾ 104 ਮਹਿਲ ਕਲਾਂ ਅਧੀਨ ਵੀ 1 ਪੋਲਿੰਗ ਬੂਥ ਦਾ ਵਾਧਾ ਕੀਤਾ ਗਿਆ ਹੈ, ਇਸ ਹਲਕੇ ਅਧੀਨ ਪੋਲਿੰਗ ਬੂਥਾਂ ਦੀ ਕੁੱਲ ਗਿਣਤੀ 178 ਹੋ ਗਈ ਹੈ। ਇਸ ਤਰ੍ਹਾਂ ਜ਼ਿਲ੍ਹਾ ਬਰਨਾਲਾ ਅਧੀਨ ਪੋਲਿੰਗ ਸਟੇਸ਼ਨਾਂ ਦੀ ਗਿਣਤੀ 558 ਤੋਂ ਵੱਧ ਕੇ 560 ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਵਲੋਂ ਜਾਰੀ ਸ਼ਡਿਊਲ ਤਹਿਤ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ 2026 ਨੂੰ ਹੋਵੇਗੀ। 13 ਅਗਸਤ 2026 ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ 100 ਫੀਸਦੀ ਨੇਪਰੇ ਚੜ੍ਹ ਚੁੱਕਿਆ ਹੈ ਅਤੇ ਅਗਲੇ ਪੜਾਅ ਲਈ ਤਿਆਰੀਆਂ ਜਾਰੀ ਹਨ। ਓਹਨਾਂ ਦੱਸਿਆ ਕਿ ਇਸ ਦੇ ਬਾਵਜੂਦ ਜੇਕਰ ਕਿਸੇ ਵੋਟਰ ਨੇ ਕੋਈ ਵੀ ਜਾਣਕਾਰੀ ਲੈਣੀ ਹੋਵੇ ਤਾਂ ਟੌਲ ਫਰੀ ਨੰਬਰ 1950 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।