ਜੇਲ੍ਹ ’ਚੋਂ ਮੋਬਾਈਲ ਬਰਾਮਦ, ਕੇਸ ਦਰਜ
ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ, ਕੇਸ ਦਰਜ
Publish Date: Tue, 17 Feb 2026 03:51 PM (IST)
Updated Date: Wed, 18 Feb 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਜੇਲ੍ਹ ’ਚੋਂ ਮੋਬਾਈਲ ਮਿਲਣ ’ਤੇ ਨਾਮਾਲੂਮ ਬੰਦੀ ਖ਼ਿਲਾਫ਼ ਥਾਣਾ ਸਿਟੀ-1 ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਬੱਸ ਸਟੈਂਡ ਪੁਲਿਸ ਚੌਕੀ ਦੇ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਇਕ ਪੱਤਰ ਪ੍ਰਾਪਤ ਹੋਇਆ ਜਿਸ ’ਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨੀਂ ਜੇਲ੍ਹ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬੈਰਕ ਨੰ: 5 ਦੀ ਬੈਕਸਾਈਡ ’ਤੇ ਇਕ ਕਚੋਡਿਆ ਕੰਪਨੀ ਦਾ ਮੋਬਾਈਲ ਬਰਾਮਦ ਹੋਇਆ। ਪੁਲਿਸ ਵੱਲੋਂ ਨਾਮਾਲੂਮ ਬੰਦੀ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।