ਸਰਕਾਰੀ ਸਕੂਲ ਖੁੱਡੀ ਕਲਾਂ ਵਿਖੇ ਆਧੁਨਿਕ ਸਾਇੰਸ ਲੈਬ ਤਿਆਰ
ਸਰਕਾਰੀ ਸਕੂਲ ਖੁੱਡੀ ਕਲਾਂ ਵਿਖੇ ਆਧੁਨਿਕ ਸਾਇੰਸ ਲੈਬ ਗਿਆਰਾਂ ਲੱਖ ਰੁਪਏ ਦੀ ਲਾਗਤ ਨਾਲ ਤਿਆਰ
Publish Date: Fri, 24 Apr 2026 05:52 PM (IST)
Updated Date: Sat, 25 Apr 2026 04:08 AM (IST)

ਸਰਕਾਰੀ ਪ੍ਰਾਇਮਰੀ ਸਕੂਲ ਝਲੂਰ ਵਿਖੇ ਸੱਤ ਲੱਖ ਪੰਜਾਹ ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਮਰੇ ਦਾ ਉਦਘਾਟਨ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ’ਚ ਇੰਪਰੂਵਮੈਂਟ ਟਰੱਸਟ ਬਰਨਾਲਾ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਆਧੁਨਿਕ ਸਹੂਲਤਾਂ ਸਹਿਤ ਗਿਆਰਾਂ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਇੰਸ ਲੈਬ ਦਾ ਉਦਘਾਟਨ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਸੁਨੀਤਇੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਖੇਤਰ ’ਚ ਮੀਲ ਪੱਥਰ ਸਾਬਿਤ ਹੋ ਰਹੀ ਹੈ। ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵੱਧ ਰਿਹਾ ਹੈ। ਜ਼ਿਲ੍ਹਾ ਸਿੱਖਿਆ (ਪ੍ਰਾਇਮਰੀ) ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ, ਇਸ ਮੌਕੇ ਸਿੱਖਿਆ ਵਿਭਾਗ ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲ ਆਧੁਨਿਕ ਬਣ ਗਏ ਹਨ, ਜਿੱਥੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝਲੂਰ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ। ਡਿਪਟੀ ਡੀ. ਈ.ਓ. ਬਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਕਮਰੇ ਤੇ ਸੱਤ ਲੱਖ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਸ ਆਧੁਨਿਕ ਕਮਰੇ ’ਚ ਬੱਚਿਆਂ ਲਈ ਟੱਚ ਪੈਨਲ ਅਤੇ ਫਰਨੀਚਰ ਆਦਿ ਵੀ ਲਗਾਇਆ ਗਿਆ ਹੈ । ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਲੈਕਚਰਾਰ ਅਨੀਤਾ ਰਾਣੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਅਵੀਨਾਸ਼ ਕੋਰ, ਸਰਪੰਚ ਸਿਮਰਨਜੀਤ ਸਿੰਘ,ਚੇਅਰਮੈਨ ਗੁਰਤੇਜ ਸਿੰਘ, ਲੈਕਚਰਾਰ ਰਾਜੀਵ ਸ਼ਰਮਾ, ਮੱਖਣ ਸਿੰਘ, ਸਚਿਨ ਕੁਮਾਰ, ਸਕੂਲ ਮੈਨੇਜਮੈਂਟ ਕਮੇਟੀ, ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ,ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਰਿਹਾ। ਬੀ.ਪੀ.ਈ.ਓ ਸਰਦਾਰ ਬਲਵੀਰ ਸਿੰਘ, ਸੈਂਟਰ ਹੈੱਡ ਟੀਚਰ ਵਜੀਦਕੇ ਕਲਾਂ ਅਰਵਿੰਦਰ ਸਿੰਘ, ਸਮਾਰਟ ਸਕੂਲ ਕੋਆਰਡੀਨੇਟਰ ਸਰਦਾਰ ਹਰਜਿੰਦਰ ਸਿੰਘ ਭੱਟੀ, ਮਾਲਵਿੰਦਰ ਸਿੰਘ ਐਚ.ਟੀ. ਸੇਖਾ ਦੱਖਣੀ, ਚਰਨਜੀਤ ਸਿੰਘ, ਸਕੂਲ ਦੇ ਹੈਡ ਟੀਚਰ ਵੀਨਾ ਰਾਣੀ, ਸਕੂਲ ਕਮੇਟੀ ਚੇਅਰਮੈਨ ਅਮਨਦੀਪ ਕੌਰ, ਸਰਪੰਚ ਪਰਗਟ ਸਿੰਘ ਲਾਡੀ, ਸਾਬਕਾ ਚੇਅਰਮੈਨ ਬੂਟਾ ਸਿੰਘ ਅਤੇ ਹਰਨੇਕ ਸਿੰਘ ਫੌਜੀ ਹਾਜ਼ਰ ਸਨ।