ਰੇਲਵੇ ਲਾਈਨ ਤੋਂ ਮਿਲੀ ਨੌਜਵਾਨ ਦੀ ਲਾਸ਼
ਰੇਲਵੇ ਲਾਈਨ ਤੋਂ ਮਿਲੀ ਨੌਜਵਾਨ ਦੀ ਲਾਸ਼, ਪੁਲਿਸ ਵੱਲੋਂ ਜਾਂਚ ਸ਼ੁਰੂ
Publish Date: Fri, 24 Apr 2026 03:55 PM (IST)
Updated Date: Sat, 25 Apr 2026 04:01 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਰੇਲਵੇ ਸਟੇਸ਼ਨ ਤੇ ਸੇਖਾ ਰੇਲਵੇ ਸਟੇਸ਼ਨ ਵਿਚਕਾਰ ਰੇਲਵੇ ਲਾਈਨ ’ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਮ੍ਰਿਤਕ ਦਾ ਮੂੰਹ ਪੂਰੀ ਤਰ੍ਹਾਂ ਕੁਚਲ ਜਾਣ ਕਰਕੇ ਪਹਿਚਾਣ ਨਹੀਂ ਹੋ ਸਕੀ। ਜੀਆਰਪੀ ਪੁਲਿਸ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਸਵੇਰੇ ਪੌਣੇ 7 ਵਜੇ ਸਟੇਸ਼ਨ ਮਾਸਟਰ ਨੇ ਸੂਚਨਾ ਦਿੱਤੀ ਕਿ ਬਰਨਾਲਾ-ਸੇਖਾ ਰੇਲਵੇ ਸਟੇਸ਼ਨ ਵਿਚਕਾਰ ਕਿਲੋਮੀਟਰ 8/10-12 ਬਰਨਾਲਾ ਕੋਲ ਰੇਲਵੇ ਲਾਇਨ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਏਐੱਸਆਈ ਹਰਵਿੰਦਰ ਸਿੰਘ ਤੇ ਹੌਲਦਾਰ ਹਰਬੰਸ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਤੇ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦਾ ਮੂੰਹ ਬੁਰੀ ਤਰ੍ਹਾਂ ਟ੍ਰੇਨ ਥੱਲੇ ਆਉਣ ਨਾਲ ਕੁਚਲਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਲਈ ਲਾਸ਼ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾ ਘਰ ਵਿਖੇ 72 ਘੰਟਿਆਂ ਲਈ ਰਖਵਾ ਦਿੱਤੀ ਹੈ। ਉਨ੍ਹਾਂ ਦੱਸਿਆ ਤੇ ਮ੍ਰਿਤਕ ਦੇ ਭੂਰੇ ਰੰਗ ਦੀ ਸ਼ਲਟ, ਕਾਲੀ ਬੁਨੈਣ ਤੇ ਨੀਲੇ ਰੰਗ ਦੀ ਲੋਅਰ ਪਹਿਨੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਉਸ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।