ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਚਰਚਾ
ਸ੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੀਤੀਆਂ ਵਿਚਾਰਾਂ
Publish Date: Mon, 23 Mar 2026 05:59 PM (IST)
Updated Date: Tue, 24 Mar 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਧਨੌਲਾ ਅੱਜ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੇ ਘਰ ਪਹੁੰਚੇ। ਉਨ੍ਹਾਂ ਪੰਥ ਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵਿਚਾਰ ਸਾਂਝੇ ਕੀਤੇ। ਦਿਨ ਪ੍ਰਤੀ ਦਿਨ ਵੱਧ ਰਹੀ ਗੁੰਡਾਗਰਦੀ ਤੇ ਨਸ਼ਿਆਂ ਨੇ ਜਵਾਨੀ ਦਾ ਘਾਣ ਕਰਕੇ ਰੱਖ ਦਿੱਤਾ। ਇਹੋ ਜਿਹੇ ਸਮੇਂ ’ਚ ਬਾਣੀ ਅਤੇ ਸਿੱਖੀ ਨਾਲ ਜੁੜਨ ਦੀ ਲੋੜ ਹੈ ਤਾਂ ਹੀ ਇਨ੍ਹਾਂ ਲਾਹਣਤਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਗੁਰਦਵਾਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਅਤੇ ਪਰਿਵਾਰ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਕਰਨ ਸਮੇਂ ਸ੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਗੁਰਜੰਟ ਸਿੰਘ ਸੋਨਾ,ਸੀਨੀਃ ਮੀਤ ਪ੍ਰਧਾਨ ਸਰਬਜੀਤ ਸਿੰਘ, ਸਰਪੰਚ ਗੁਰਦੀਪ ਸਿੰਘ ਅਤਰ ਸਿੰਘ ਵਾਲਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ ।