100 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Tue, 03 Feb 2026 05:35 PM (IST)
Updated Date: Wed, 04 Feb 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸ਼ਹਿਣਾ ਦੀ ਪੁਲਿਸ ਨੇ 100 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਸ਼ਹਿਣਾ ਜੋ ਬਾਹਰੋ ਪਾਬੰਦੀਸ਼ੁਦਾ ਗੋਲ਼ੀਆਂ ਸਸਤੇ ਭਾਅ ’ਚ ਲਿਆਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 100 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕਰ ਲਿਆ ਹੈ।