ਸਟਾਫ ਰਿਪੋਰਟਰ, ਬਰਨਾਲਾ : ਥਾਣਾ ਸਿਟੀ 1 ਦੀ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਤੇ 400 ਨਸ਼ੀਲੀਆਂ ਗੋਲੀਆਂ ਸਮੇਤ ਇਕ ਅੌਰਤ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਧਰਮਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲਣ 'ਤੇ ਅਨਾਜ ਮੰਡਲ ਪਾਸ ਇਕ ਘਰ 'ਚ ਰੇਡ ਕਰ ਕੇ ਇਕ ਅੌਰਤ ਪਾਸੋਂ 8 ਗ੍ਰਾਮ ਹੈਰੋਇਨ ਤੇ 400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤ ਅੌਰਤ ਪਰਮਜੀਤ ਕੌਰ ਵਾਸੀ ਬਰਨਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।