36 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
36 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Sat, 24 Jan 2026 05:54 PM (IST)
Updated Date: Sun, 25 Jan 2026 04:13 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਨੇ 36 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਰਾਮਬਾਗ ਰੋਡ ਬਰਨਾਲਾ ਪਾਬੰਦੀਸ਼ੁਦਾ ਗੋਲ਼ੀਆਂ ਵੇਚਣ ਦਾ ਆਦੀ ਹੈ ਜੋ ਅੱਜ ਵੀ ਗਰਚਾ ਰੋਡ ਪਰ ਤੁਰ ਫਿਰਕੇ ਗੋਲੀਆਂ ਵੇਚ ਰਿਹਾ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 36 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਵਾਈਆਂ।