65 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਕਾਬੂ
65 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Mon, 05 Jan 2026 03:51 PM (IST)
Updated Date: Tue, 06 Jan 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੁਲਿਸ ਨੇ 65 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇੰਸਪੈਕਟਰ ਗੁਰਪਾਲ ਸਿੰਘ ਬਰਨਾਲਾ ਨੇ ਦੱਸਿਆ ਕਿ ਮਾਨਯੋਗ ਡੀਜੀਪੀ ਸਾਹਿਬ ਪੰਜਾਬ ਤੇ ਮੁਹੰਮਦ ਸਰਫਰਾਜ ਆਲਮ ਆਈਪੀਐੱਸ ਸੀਨੀਆਰ ਕਪਤਾਨ ਪੁਲਿਸ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅੁਨਸਾਰ ਮਾੜੇ ਅਨਸਰਾ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 4 ਜਨਵਰੀ ਨੂੰ ਏਐੱਸਆਈ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸਤ ਅਤੇ ਚੈਕਿੰਗ ਦੇ ਸਬੰਧ ਵਿਚ ਬੱਸ ਸਟੈਂਡ ਮਨਾਲ ਮੌਜੂਦ ਸੀ ਤਾਂ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਦੌਰਾਨੇ ਰੋਡ ਗੁਰਸ਼ਰਨ ਸਿੰਘ ਉਰਫ ਸਨੀ ਪੁੱਤਰ ਰਣਯੋਧ ਸਿੰਘ ਵਾਸੀ ਕੁਰੜ ਨੂੰ 65 ਖੁੱਲ੍ਹੀਆਂ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।