90 ਲੀਟਰ ਲਾਹਣ ਸਮੇਤ ਇਕ ਕਾਬੂ
90 ਲੀਟਰ ਲਾਹਣ ਸਮੇਤ ਇੱਕ ਕਾਬੂ
Publish Date: Tue, 20 Jan 2026 03:59 PM (IST)
Updated Date: Wed, 21 Jan 2026 04:00 AM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 90 ਲੀਟਰ ਲਾਹਣ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ ਖਾਨ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ ਪੁਲਿਸ ਪਾਰਟੀ ਸਮੇਤ ਤਪਾ ਤਾਜੋ ਕੈਂਚੀਆਂ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਅਮਰਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤਾਜੋ ਜੋ ਘਰ ’ਚ ਲਾਹਣ ਕੱਢਣ ਦਾ ਆਦੀ ਹੈ। ਪੁਲਿਸ ਨੇ ਤੁਰੰਤ ਹਰਕਤ ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰ ਕੇ ਦੋਸ਼ੀ ਨੂੰ 90 ਲੀਟਰ ਲਾਹਣ ਸਣੇ ਕਾਬੂ ਕੀਤਾ। ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।