130 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
130 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Sat, 03 Jan 2026 05:57 PM (IST)
Updated Date: Sun, 04 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਤੇ ਐੱਸਪੀ(ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 130 ਨਸ਼ੀਲੀਆਂ ਗੋਲ਼ੀਆਂ ਖੁੱਲ੍ਹੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ ਖਾਨ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਹਰਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਦੌਰਾਨੇ ਗਸਤ ਸ਼ੱਕੀ ਪੁਰਸ਼ਾਂ ਦੇ ਸੰਬੰਧ ਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਸੁਮਨਦੀਪ ਸਿੰਘ ਢਿੱਲੋਂ ਪੁੱਤਰ ਜਾਗਰ ਸਿੰਘ ਵਾਸੀ ਢਿੱਲੋਂ ਪੱਤੀ ਰਾਈਆ ਜੋ ਬਾਹਰੋਂ ਨਸ਼ੀਲੀਆਂ ਗੋਲੀਆਂ ਸਸਤੇ ਭਾਅ ਤੇ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਸੁਆ ਪੱਟੜੀ ਆਲੀਕੇ ਰੋਡ ਤਪਾ ਵਿਖੇ ਨਸ਼ੀਲੀਆਂ ਗੋਲੀਆ ਵੇਚਣ ਦੀ ਤਾਕ ਵਿਚ ਖੜ੍ਹਾ ਹੈ, ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ਚ ਆਉਂਦਿਆਂ ਰੇਡ ਕਰਕੇ ਦੋਸ਼ੀ ਨੂੰ 130 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਹੈ।