v> ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਅਣਪਛਾਤੇ ਚਾਲਕ 'ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਮੁਦਈ ਗੁਰਮੇਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਭਾਈਦੇਸਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਲੜਕਾ ਅਵਤਾਰ ਸਿੰਘ ਮੋਟਰਸਾਈਕਲ ਨੰਬਰ-ਪੀਬੀ-13ਆਰ-0797 'ਤੇ ਸਵਾਰ ਹੋ ਕੇ ਆਪਣੀ ਘਰਵਾਲੀ ਨੂੰ ਪੇਕੇ ਪਿੰਡ ਪੱਖੋਂ ਕਲਾਂ ਛੱਡ ਕੇ ਵਾਪਸ ਪਿੰਡ ਭਾਈਦੇਸਾ ਨੂੰ ਜਾ ਰਿਹਾ ਸੀ, ਜਦੋਂ ਅਨਾਜ ਮੰਡੀ ਪੱਖੋਂ ਕਲਾਂ ਕਰੀਬ ਰਾਤ 8 ਵਜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਅਵਤਾਰ ਸਿੰਘ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Sarabjeet Kaur