ਪਾਬੰਦੀਸ਼ੁਦਾ ਗੋਲ਼ੀਆਂ ਸਣੇ ਇਕ ਵਿਅਕਤੀ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
Publish Date: Sun, 15 Mar 2026 06:00 PM (IST)
Updated Date: Mon, 16 Mar 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਪੁਲਿਸ ਵੱਲੋਂ ਇਕ ਵਿਅਕਤੀ ਨੂੰ 2 ਹਜ਼ਾਰ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ-ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਆਕਾਸ਼ਦੀਪ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਭਾਰੀ ਮਾਤਰਾ ’ਚ ਨਸ਼ਾ ਲਿਆ ਕੇ ਵੇਚਣ ਦੀ ਤਾਕ ਸੀ, ਪੁਲਿਸ ਨੇ ਛਾਪੇਮਾਰੀ ਕਰਦਿਆਂ ਆਕਾਸ਼ਦੀਪ ਸਿੰਘ ਕੋਲੋਂ 2 ਹਜ਼ਾਰ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।