ਮਨਿੰਦਰ ਸਿੰਘ, ਬਰਨਾਲਾ : ਜ਼ਿਲ੍ਹੇ ਦੇ ਨੇੜਲੇ ਪਿੰਡ ਗੁਰਮਾ ਵਿਖੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ਐਸਆਈ ਗੁਰਤੇਜ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਵਾਸੀ ਕੱਕੜਵਾਲ ਜੋ ਕਿ ਆਪਣੇ ਭਤੀਜੇ ਬਲਬੀਰ ਸਿੰਘ ਦੇ ਨਾਲ ਰਾਏਸਰ ਵਿਖੇ ਜਾ ਰਿਹਾ ਸੀ ,ਜਦ ਉਹ ਪਿੰਡ ਗੁਰਮਾ ਦੇ ਨਜ਼ਦੀਕ ਪੁੱਜਿਆ ਤਾਂ ਉਸ ਨਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਆਸਪਾਸ ਦੇ ਲੋਕਾਂ ਨੇ ਉਸ ਨੂੰ ਐਂਬੂਲੈਂਸ ਰਾਹੀ ਸਿਵਲ ਹਸਪਤਾਲ ਸ਼ੇਰਪੁਰ ਵਿਖੇ ਪਹੁੰਚਾਇਆ ਗਿਆ। ਜਿੱਥੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਪੁਲਿਸ ਨੇ ਮਿ੍ਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।