ਚੇਤਨ ਮਹਿਰਾ, ਸੰਗਰੂਰ :

ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 7 ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਸ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 4199 ਹੋ ਗਈ ਹੈ ਅਤੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 186 ਹੋ ਗਈ ਹੈ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਬਲਾਕ ਕੌਹਰੀਆਂ ਵਿੱਚ 72 ਸਾਲਾ ਬਜ਼ੁਰਗ ਅੌਰਤ ਦੀ ਕੋਰੋਨਾ ਵਾਇਰਸ ਨਾਲ ਪਟਿਆਲਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਹੈ।

ਬਲਾਕ ਮਾਲੇਰਕੋਟਲਾ ਵਿੱਚ 1, ਬਲਾਕ ਧੂਰੀ ਵਿੱਚ 1, ਬਲਾਕ ਫਹਿਤਗੜ੍ਹ ਪੰਜਗਰਾਈਆਂ 1, ਬਲਾਕ ਭਵਾਨੀਗੜ੍ਹ ਵਿੱਚ 1, ਬਲਾਕ ਸੰਗਰੂਰ ਵਿੱਚ 3 ਕੋਰੋਨਾ ਵਾਇਰਸ ਦੇ ਮਰੀਜ਼ ਆਏ ਹਨ। ਜ਼ਿਲ੍ਹੇ ਵਿੱਚ ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 91 ਹੋ ਗਈ ਹੈ।

ਕੋਰੋਨਾ ਵਾਇਰਸ ਕਾਰਨ ਸੰਗਰੂਰ ਜ਼ਿਲ੍ਹੇ ਵਿਚ ਮਿਸ਼ਨ ਫਤਿਹ ਤਹਿਤ 7 ਪਾਜ਼ੇਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਸਮੇਤ ਹੋਮਆਈਸ਼ੋਲੇਸ਼ਨ ਤੋਂ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ।

ਮਿਸ਼ਨ ਫਤਿਹ ਤਹਿਤ 7 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ ਜੋ ਕਿ ਜ਼ਿਲ੍ਹਾ ਨਿਵਾਸੀਆਂ ਲਈ ਚੰਗੀ ਖ਼ਬਰ ਹੈ।

ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਡਿਪਟੀ ਕਮਿਸ਼ਨਰ ਰਾਮਵੀਰ ਨੇ ਸਿਹਤਯਾਬ ਹੋਣ 'ਤੇ ਸੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਕੋਵਿਡ-19 ਦੀ ਸਾਵਧਾਨੀਆਂ ਦਾ ਧਿਆਨ ਰੱਖਣ ਦੀ ਅਪੀਲ ਕੀਤੀ।

----