ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਇਸ ਸਮੇਂ ਰੈਗੂਲਰ ਦੀ ਮੰਗ ਨੂੰ ਲੈ ਕੇ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਮੁਲਾਜ਼ਮਾਂ ਨੇ ਸਾਬਕਾ ਵਿਧਾਇਕ ਕੇਵਲ ਿਢੱਲੋਂ ਨੂੰ ਕਾਂਗਰਸ ਦਾ ਮੈਨੀਫੈਸਟੋ ਵਾਪਸ ਕੀਤਾ ਤੇ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਇਸ ਸਮੇਂ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਸਰਕਾਰ ਨੇ 1 ਅਪ੍ਰਰੈਲ 2018 ਤੋਂ ਸਿੱਖਿਆ ਵਿਭਾਗ 'ਚ ਪੱਕਾ ਕਰ ਦਿੱਤਾ ਗਿਆ, ਪਰ ਦਫਤਰੀ ਮੁਲਾਜ਼ਮਾਂ ਜੋ ਕਿ ਅਧਿਆਪਕ ਤੋਂ ਪਹਿਲਾ ਦੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਵਾਰ-ਵਾਰ ਅਣਗੌਲਿਆ ਕੀਤਾ ਜਾ ਚੁੱਕਾ ਹੈ। ਮੁਲਾਜ਼ਮਾਂ ਨੇ ਕਿਹਾ ਕਿਹਾ ਇਹ ਚੋਣ ਮਨੋਜਥ ਪੱਤਰ ਸਾਡੇ ਕਿਸੇ ਕੰਮ ਨਹੀਂ ਆਇਆ ਹੈ। ਇਸ 'ਚ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਕਾਂਗਰਸ ਸਰਕਾਰ ਨੇ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਕੈਬਨਿਟ ਸਬ ਕਮੇਟੀਆਂ ਦੀਆਂ ਸਿਰਫ਼ ਮੀਟਿੰਗਾਂ ਕਰਕੇ ਨਾ ਸਾਰੇ ਸਗੋਂ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਅਧੀਨ ਲਿਆ ਕੇ ਪੱਕਾ ਕਰੇ, ਕਿਉਂਕਿ ਕੱਚੇ ਮੁਲਾਜ਼ਮਾ ਨੂੰ ਪੱਕਾ ਕਰਨ ਤੇ ਸਰਕਾਰ 'ਤੇ ਕੋਈ ਵੋਝ ਨਹੀਂ ਪੈਣਾ ਉਲਟਾ ਸਰਕਾਰ ਦੀ ਬੱਚਤ ਹੋਵੇਗੀ। ਆਗੂਆਂ ਨੇ ਕਿਹਾ ਕਿ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਖਫਾ ਮੁਲਾਜ਼ਮਾਂ ਵੱਲੋਂ ਪੰਜਾਬ ਯੂਟੀ ਮੁਲਾਜ਼ਮ ਪੈਨਸ਼ਨਰ ਫਰੰਟ ਦੇ ਬੈਨਰ ਹੇਠ ਪੰਜਾਬ ਭਰ 'ਚ 15 ਅਗਸਤ ਨੂੰ ਰੋੋਸ ਮੁਜ਼ਾਹਰੇ ਤੇ 18 ਅਗਸਤ ਨੂੰ ਕੀਤੇ ਜਾ ਰਹੇ ਪੰਜਾਬ ਬੰਦ 'ਚ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜ਼ਮ ਵੱਧ ਚੜ ਕੇ ਹਿੱਸਾ ਲੈਣਗੇ।