ਲੀਡ-ਇਸ ਨੂੰ ਲਾਗਾ ਦੋ---------------ਆਪ੍ਰੇਸ਼ਨ ਪ੍ਰਹਾਰ-2: ਬਰਨਾਲਾ ਪੁਲਿਸ ਵੱਲੋਂ 27 ਟੀਮਾਂ ਬਣਾ ਕੇ 35 ਵਿਅਕਤੀਆਂ ਖ਼ਿਲਾਫ਼ ਕਾਰਵਾਈ
ਆਪ੍ਰੇਸ਼ਨ ਪ੍ਰਹਾਰ-2: ਬਰਨਾਲਾ ਪੁਲਿਸ ਵਲੋਂ 27 ਟੀਮਾਂ ਬਣਾ ਕੇ 35 ਵਿਅਕਤੀਆਂ ਖ਼ਿਲਾਫ਼ ਕਾਰਵਾਈ: ਐੱਸਐੱਸਪੀ
Publish Date: Mon, 09 Feb 2026 06:18 PM (IST)
Updated Date: Tue, 10 Feb 2026 04:06 AM (IST)

: 2 ਐਸਪੀ ਰੈਂਕ ਤੇ 8 ਡੀਐੱਸਪੀ ਰੈਂਕ ਦੇ ਅਧਿਕਾਰੀਆਂ, ਐੱਸਐੱਚਓਜ ਸਮੇਤ ਵੱਡੀ ਗਿਣਤੀ ਫੋਰਸ ਨੇ ਵੱਖ-ਵੱਖ ਥਾਈਂ ਕੀਤੀ ਰੇਡ :: ਸੂਬੇ ’ਚ ਅਮਨ ਸ਼ਾਂਤੀ ਲਈ ਵਿਸ਼ੇਸ਼ ਮੁਹਿੰਮ, ਗੈਂਗਸਟਰਾਂ ਤੇ ਵਾਰ ਤਹਿਤ ਕੀਤੀ ਕਾਰਵਾਈ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਪੰਜਾਬ ਸਰਕਾਰ ਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵਲੋਂ ਆਪ੍ਰੇਸ਼ਨ ਪ੍ਰਹਾਰ-2 ਅਧੀਨ ਜ਼ਿਲ੍ਹੇ ’ਚ 27 ਰੇਡ ਪਾਰਟੀਆਂ ਰਾਹੀਂ ਛਾਪੇਮਾਰੀ ਕੀਤੀ ਗਈ ਤੇ 35 ਵਿਅਕਤੀਆਂ ਖ਼ਿਲਾਫ਼ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। : ਬਰਨਾਲਾ ਪੁਲਿਸ ਵਲੋਂ 27 ਟੀਮਾਂ ਬਣਾ ਕੇ 35 ਵਿਅਕਤੀਆਂ ਖ਼ਿਲਾਫ਼ ਕਾਰਵਾਈ: ਐੱਸਐੱਸਪੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸੂਬੇ ਅੰਦਰ ਗੈਂਗਸਟਰਵਾਦ ਦੇ ਖਾਤਮੇ ਅਤੇ ਅਮਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ ਗੈਂਗਸਟਰਾਂ ਤੇ ਵਾਰ ਤਹਿਤ ਆਪ੍ਰੇਸ਼ਨ ਪ੍ਰਹਾਰ-2 ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਬਰਨਾਲਾ ਪੁਲਿਸ ਵੱਲੋਂ 8 ਅਤੇ 9 ਫਰਵਰੀ ਦਰਮਿਆਨੀ ਰਾਤ ਨੂੰ ਕੁੱਲ 27 ਰੇਡ ਪਾਰਟੀਆਂ ਬਣਾ ਕੇ ਵੱਖ-ਵੱਖ ਮੁਕੱਦਮਿਆਂ ਵਿੱਚ ਲੋੜੀਂਦੇ ਦੋਸ਼ੀ, ਨਾਮੀ ਗੈਂਗਸਟਰਾਂ ਅਤੇ ਉਹਨਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਉਹਨਾਂ ਦੇ ਸੰਭਾਵਿਤ ਟਿਕਾਣਿਆਂ ਤੇ ਭੇਜੀਆਂ ਗਈਆਂ, ਜਿਸ ’ਚ 02 ਐਸਪੀ ਰੈਂਕ ਅਤੇ 8 ਡੀਐੱਸਪੀ ਰੈਂਕ ਦੇ ਅਧਿਕਾਰੀਆਂ ਸਮੇਤ ਐਸ.ਐਚ.ਓਜ਼ ਸਮੇਤ ਕੁੱਲ ਫੋਰਸ ਕਰੀਬ 350 ਅਧਿਕਾਰੀ/ਕਰਮਚਾਰੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਕੁੱਲ 75 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕਰਕੇ 35 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਕੇਸਾਂ ’ਚ ਜ਼ਾਬਤਾ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। : ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ: ਐੱਸਐੱਸਪੀ ਐੱਸਐੱਸਪੀ ਮੁਹੰਮਦ ਸਰਫ਼ਰਾਜ ਆਲਮ ਨੇ ਦੱਸਿਆ ਕਿ ਬਰਨਾਲਾ ਪੁਲਿਸ ਜਿਲ੍ਹੇ ਅੰਦਰ ਚੱਪੇ ਚੱਪੇ ’ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਪਾਰਟੀ ਵਲੋਂ ਜਿਲ੍ਹੇ ਅੰਦਰ ਪ੍ਰਮੁੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਹਰ ਆਉਣ ਜਾਣ ਵਾਲੇ ਰਾਹਗੀਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਸਹਿਰ ਅੰਦਰ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੀ ਮੱਦਦ ਨਾਲ ਵੀ ਨਜ਼ਰ ਰੱਖੀ ਜਾ ਰਹੀ ਹੈ। ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਦੇ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਊਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ ਤੇ ਮਾੜੇ ਅਨੁਸਰਾਂ ਨੂੰ ਕਾਬੂ ਕੀਤਾ ਜਾ ਸਕੇ।