ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਕਿਸਾਨ ਮਾਰਚ 'ਚ ਹਿੱਸਾ ਲੈਣ ਲਈ ਪਾਰਟੀ ਵਰਕਰਾਂ ਕਾਫ਼ਲੇ ਨਾਲ ਚੰਡੀਗੜ੍ਹ ਜਾਂਦੇ ਸਮੇਂ ਹਰਸਿਮਰਤ ਕੌਰ ਬਾਦਲ ਨੂੰ ਭਵਾਨੀਗੜ੍ਹ 'ਚ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਾਲਾਝਾੜ ਟੋਲ ਪਲਾਜ਼ੇ 'ਤੇ ਮੌਜੂਦ ਵੱਡੀ ਗਿਣਤੀ 'ਚ ਕਿਸਾਨਾਂ ਨੇ ਕਾਫ਼ਲੇ ਦਾ ਵਿਰੋਧ ਕਰਦਿਆਂ 'ਅਕਾਲੀ ਦਲ ਮੁਰਦਾਬਾਦ' ਦੇ ਨਾਅਰੇ ਲਾਏ। ਇਕ ਕਿਸਾਨ ਨੇ ਬੀਬਾ ਬਾਦਲ ਦੀ ਗੱਡੀ ਅੱਗੇ ਛਾਲ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਕਿਸਾਨਾਂ ਦਾ ਰੋਹ ਦੇਖ ਕੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ।

Posted By: Jagjit Singh