ਓਐੱਸਡੀ ਸੋਹੀ ਨੇ ਕੱਚੇ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਓਐਸਡੀ ਸੋਹੀ ਨੇ ਕੱਚੇ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ
Publish Date: Wed, 13 May 2026 04:19 PM (IST)
Updated Date: Wed, 13 May 2026 04:21 PM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ ਦਿੜ੍ਹਬਾ : ਪਾਵਰਕਾਮ ਵਿੱਚ ਠੇਕੇ ’ਤੇ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਦੇ ਅਧੀਨ ਪਾਵਰਕਾਮ ਨੇ ਆਪਣੇ ਵਿਭਾਗ ਦੇ ਅੰਦਰ ਲੈਂਦੇ ਹੋਏ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ। ਦਿੜਬਾ ਵਿਖੇ ਨਿਯੁਕਤੀ ਪੱਤਰ ਵੰਡਣ ਦੀ ਰਸਮ ਵਿੱਤ ਮੰਤਰੀ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਪੂਰੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਨਿਗਰਾਨੀ ਹੇਠ ਅੱਜ ਪੰਜਾਬ ਅੰਦਰ 6000 ਦੇ ਕਰੀਬ ਬਿਜਲੀ ਕਾਮੇ ਜੋ ਪਹਿਲਾਂ ਪ੍ਰਾਈਵੇਟ ਠੇਕੇਦਾਰ ਦੇ ਅਧੀਨ ਕੰਮ ਕਰ ਰਹੇ ਸਨ। ਉਨ੍ਹਾਂ ਨੂੰ ਪਾਵਰਕਾਮ ਦੇ ਅਧੀਨ ਕਰਨ ਦੇ ਨਿਯੁਕਤੀ ਪੱਤਰ ਵੰਡੇ ਗਏ। ਇਹ ਕੰਮ ਤਿੰਨ ਸਾਲ ਦੇ ਪ੍ਰੋਵਿਸ਼ਨਰੀ ਕਾਲ ਤੋਂ ਬਾਅਦ ਪਾਵਰਕਾਮ ਦੇ ਪੱਕੇ ਮੁਲਾਜ਼ਮ ਬਣ ਜਾਣਗੇ। ਉਨ੍ਹਾਂ ਕਿਹਾ ਕਿ ਇਹ ਲੰਮੇ ਸਮੇਂ ਤੋਂ ਪ੍ਰਾਈਵੇਟ ਠੇਕੇਦਾਰਾਂ ਦੀ ਲੁੱਟ ਦਾ ਸ਼ਿਕਾਰ ਹੁੰਦੇ ਆ ਰਹੇ ਸਨ। ਇਹਨਾਂ ਨੂੰ ਨਿਗੂਣੀਆਂ ਤਨਖਾਹਾਂ ਉੱਤੇ ਰੱਖਿਆ ਹੋਇਆ ਸੀ ਪਰ ਸਰਕਾਰ ਵੱਲੋਂ ਪਾਵਰ ਕਾਮ ਅਧੀਨ ਕੰਮ ਕਰਨ ਤੇ ਜਿੱਥੇ ਇਨ੍ਹਾਂ ਦੀ ਤਨਖਾਹਾਂ ਦੇ ਵਿੱਚ ਵਾਧਾ ਕੀਤਾ ਗਿਆ ਹੈ ਉੱਥੇ ਆਉਣ ਵਾਲੇ ਸਮੇਂ ਦੇ ਵਿੱਚ ਪਾਵਰ ਕਾਮ ਦੇ ਪੱਕੇ ਮੁਲਾਜ਼ਮ ਹੋਣ ਦਾ ਵੀ ਫਾਇਦਾ ਹੋਵੇਗਾ। ਪਾਵਰ ਕਾਰ ਡਿਵੀਜ਼ਨ ਦਿੜਬਾ ਦੇ ਐਕਸੀਅਨ ਇੰਜੀਨੀਅਰ ਸੁਖਵੰਤ ਸਿੰਘ ਧੀਮਾਨ ਨੇ ਮੁੱਖ ਮੰਤਰੀ ਵਿੱਤ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 6000 ਦੇ ਕਰੀਬ ਕਰਮਚਾਰੀਆਂ ਨੂੰ ਪਾਵਰ ਕਾਮ ਅਧੀਨ ਲਿਆ ਕੇ ਸ਼ਲਾਘਾ ਯੋਗ ਕੰਮ ਕੀਤਾ ਹੈ। ਇਸ ਮੌਕੇ ਮਾਰਕੀਟ ਕਮੇਟੀ ਦਿੜਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਨਗਰ ਪੰਚਾਇਤ ਦਿੜਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਟਰੇਡ ਕਮਿਸ਼ਨ ਪੰਜਾਬ ਦੇ ਮੈਂਬਰ ਰਾਜੇਸ਼ ਕੁਮਾਰ ਗੋਪ, ਮਾਰਕੀਟ ਕਮੇਟੀ ਸੋਲਰ ਘਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਖੇਤਲਾ ਹਾਜ਼ਰ ਸਨ।