- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਐਸਡੀ ਸੋਹੀ ਨੇ ਦਿੜ੍ਹਬਾ ਕ੍ਰਿਕਟ ਲੀਗ ਦਾ ਕੀਤਾ ਉਦਘਾਟਨ

-ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਸਾਰੇ ਜਾ ਰਹੇ ਖੇਡ ਸਟੇਡੀਅਮ
-ਕੁੜੀਆਂ ਨੂੰ ਖੇਡਾਂ ਨਾਲ ਜੋੜਨ ਲਈ ਜਲਦ ਸ਼ੁਰੂ ਕੀਤੀ ਜਾਵੇਗੀ ਲੀਗ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਤੇ ਨੌਜਵਾਨਾਂ ਨੂੰ ਖੇਡ ਮੈਦਾਨ ਨਾਲ ਜੋੜਨ ਲਈ ਕੀਤੇ ਗਏ ਉਪਰਾਲਿਆਂ ਤਹਿਤ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਵਿਖੇ ਦਿੜ੍ਹਬਾ ਕ੍ਰਿਕਟ ਲੀਗ ਦੀ ਸ਼ੁਰੂਆਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਓਐੱਸਡੀ ਤਪਿੰਦਰ ਸਿੰਘ ਸੋਹੀ ਵੱਲੋਂ ਕੀਤੀ ਗਈ। ਸਪੋਰਟਸ ਵੈਲਫੇਅਰ ਦੇ ਚੇਅਰਮੈਨ ਸਤਪਾਲ ਮਾਹੀ ਖਡਿਆਲ ਅਤੇ ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ ਦੀ ਅਗਵਾਈ ਹੇਠ ਦਿੜ੍ਹਬਾ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ। ਓਐਸਡੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੀ ਪੱਧਰ ਉੱਤੇ ਸਟੇਡੀਅਮ ਉਸਾਰੇ ਜਾ ਰਹੇ ਹਨ।
ਇਸ ਦੀ ਉਦਾਹਰਨ ਮਿਲਦੀ ਹੈ ਕਿ ਪਿੰਡ ਸ਼ਾਦੀ ਹਰੀ ਅੰਦਰ ਸਰਪੰਚ ਜਗਸੀਰ ਸਿੰਘ ਜੱਗਾ ਦੀ ਮਿਹਨਤ ਸਦਕਾ ਇੱਕ ਸ਼ਾਨਦਾਰ ਸਟੇਡੀਅਮ ਬਣ ਕੇ ਤਿਆਰ ਹੋ ਗਿਆ ਹੈ। ਜਿਸ ਵਿੱਚ ਦਿੜ੍ਹਬਾ ਕ੍ਰਿਕੇਟ ਲੀਗ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ 58 ਦੇ ਕਰੀਬ ਕ੍ਰਿਕੇਟ ਦੀਆਂ ਟੀਮਾਂ ਭਾਗ ਲੈਣਗੀਆਂ। ਇਸ ਇਹ ਲੀਗ ਦੇ ਨੇ ਕਈ ਦਿਨਾਂ ਤੱਕ ਵੱਖ ਵੱਖ ਪਿੰਡਾਂ ਵਿੱਚ ਚਲਦੀ ਰਹੇਗੀ ਅਤੇ ਸ਼ਾਨਦਾਰ ਮੈਚ ਕਰਵਾਏ ਜਾਣਗੇ। ਆਉਣ ਵਾਲੇ ਸਮੇਂ ਦੇ ਵਿੱਚ ਕਬੱਡੀ ਲੀਗ ਖੋ-ਖੋ ਲੀਗ ਅਤੇ ਹੋਰ ਵੀ ਗੇਮਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਵੀ ਖੇਡਾਂ ਨਾਲ ਜੋੜਨ ਦੇ ਲਈ ਲੜਕੀਆਂ ਦੀ ਵੀ ਜਲਦੀ ਹੀ ਲੀਗ ਕਰਵਾਈ ਜਾਵੇਗੀ।
ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਸਤਪਾਲ ਮਾਹੀ ਖਡਿਆਲ, ਚੇਅਰਪਰਸਨ ਜਸਵੀਰ ਕੌਰ ਸ਼ੇਰਗਿਲ ਅਤੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨਹੀਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਯੋਗ ਅਗਵਾਹੀ ਹੇਠ ਹਲਕੇ ਅੰਦਰ 38 ਸਟੇਡੀਅਮ ਨਵੇਂ ਬਣਾਏ ਗਏ ਹਨ ਜੋ ਲਗਭਗ ਬਣ ਕੇ ਤਿਆਰ ਹੋ ਗਏ ਹਨ ਅਤੇ ਇਹ ਸਟੇਡੀਅਮ ਕੌਮੀ ਪੱਧਰ ਦੀ ਤਕਨੀਕ ਨੂੰ ਮੁੱਖ ਰੱਖ ਕੇ ਬਣਾਏ ਗਏ ਹਨ। ਪਿੰਡ ਦੇ ਸਰਪੰਚ ਜਗਸੀਰ ਸਿੰਘ ਜੱਗਾ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਲਈ ਮਾਣ ਦੀ ਗੱਲ ਹੈ ਕਿ ਦਿੜ੍ਹਬਾ ਕ੍ਰਿਕਟ ਲੀਗ ਉਨ੍ਹਾਂ ਦੇ ਪਿੰਡ ਵਿੱਚ ਸ਼ੁਰੂ ਹੋ ਰਹੀ ਹੈ ਜੋ ਕਿ ਸਾਰੇ ਹਲਕੇ ਦੇ ਵਿੱਚ ਵੱਖ-ਵੱਖ ਪਿੰਡਾਂ ਦੇ ਵਿੱਚ ਖੇਡੀ ਜਾਵੇਗੀ।