- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਇਨੀਅਰ ਸਕੂਲ ਗੱਜਣ ਮਾਜਰਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰ ’ਤੇ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਪਾਇਨੀਅਰ ਸਕੂਲ ਗੱਜਣ ਮਾਜਰਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਸਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸਨ ਕੀਤਾ। ਬਲਾਕ ਅਹਿਮਦਗੜ੍ਹ ਵਿਖੇ ਕਰਵਾਏ ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਕਬੱਡੀ, ਵਾਲੀਬਾਲ ਅਤੇ ਅਥਲੈਟਿਕਸ ਵਿੱਚ ਪੂਰੇ ਜੋਸ਼, ਅਨੁਸਾਸਨ, ਮਿਹਨਤ ਅਤੇ ਖੇਡ ਭਾਵਨਾ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਥਲੈਟਿਕਸ ਮੁਕਾਬਲਿਆਂ ਵਿੱਚ ਵੀ ਪਾਇਨੀਅਰ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਅਤੇ ਲਗਨ ਦਾ ਪ੍ਰਦਰਸ਼ਨ ਕਰਦਿਆਂ ਵਧੀਆ ਨਤੀਜੇ ਹਾਸਲ ਕੀਤੇ ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਸਾਰੇ ਖਿਡਾਰੀਆਂ, ਕੋਚਾਂ ਅਤੇ ਡੀਪੀ ਸਟਾਫ ਨੂੰ ਸਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਹਨਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਹਨਾਂ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਜਜਬੇ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।