- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੰਦਰੁਸਤ ਜੀਵਨ ਦਾ ਸੰਦੇਸ਼ ਲੈ ਕੇ ਦੌੜੀਆਂ 800 ਤੋਂ ਵੱਧ ਵਿਦਿਆਰਥਣਾਂ

ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ,
ਅਮਰਗੜ੍ਹ : ਪਾਇਨੀਅਰ ਕਾਨਵੈਂਟ ਸਕੂਲ ਗੱਜਣ ਮਾਜਰਾ ਵੱਲੋਂ ਪਾਇਨੀਅਰ ਮੈਰਾਥਾਨ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੈਰਾਥਨ ਵਿੱਚ ਸਕੂਲ ਦੀਆਂ 800 ਤੋਂ ਵੱਧ ਵਿਦਿਆਰਥਣਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਅਨੁਸ਼ਾਸਨ ਨਾਲ ਭਾਗ ਲਿਆ। ਵਿਦਿਆਰਥਣਾਂ ਨੇ ਸਕੂਲ ਕੈਂਪਸ, ਗੱਜਣ ਮਾਜਰਾ ਤੋਂ ਜਾਗੋਵਾਲ ਪਿੰਡ ਤੱਕ ਦੌੜ ਲਾ ਕੇ ਨਸ਼ਿਆਂ ਵਿਰੁੱਧ ਇੱਕ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਇਹ ਮੈਰਾਥਨ ਸਿਰਫ਼ ਦੌੜ ਨਹੀਂ ਸੀ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸਰੀਰਕ ਤੰਦਰੁਸਤੀ ਬਣਾਈ ਰੱਖਣ ਅਤੇ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕਰਨ ਵਾਲੀ ਇੱਕ ਮਹੱਤਵਪੂਰਨ ਪਹਿਲ ਸੀ। ਮੈਰਾਥਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਪਹਿਲਾ ਸਥਾਨ ਸਾਹਿਲਪ੍ਰੀਤ ਕੌਰ, ਜਮਾਤ 9ਵੀਂ, ਪਿੰਡ ਲਸੋਈ ਨੂੰ ਸਾਈਕਲ ਨਾਲ ਸਨਮਾਨਿਤ ਕੀਤਾ ਗਿਆ। ਦੂਜਾ ਸਥਾਨ ਅਰਸ਼ਪ੍ਰੀਤ ਕੌਰ, ਜਮਾਤ 12ਵੀਂ ਭੁੱਲਰਾਂ, ਤੀਜਾ ਸਥਾਨ ਖੁਸ਼ਪ੍ਰੀਤ ਕੌਰ ਜਮਾਤ 11ਵੀਂ, ਭਰਥਲਾ ਰੰਧਾਵਾ
ਚੌਥਾ ਸਥਾਨ ਸੁਮਨਪ੍ਰੀਤ ਕੌਰ, ਜਮਾਤ 12ਵੀਂ, ਲਗੜੀਆਂ, ਪੰਜਵਾਂ ਸਥਾਨ ਜਸਪ੍ਰੀਤ ਕੌਰ, ਜਮਾਤ 9ਵੀਂ, ਦੀਵਾ ਖੋਸਾ ਜੇਤੂ ਵਿਦਿਆਰਥਣਾਂ ਨੂੰ ਮੈਡਲ, ਸਨਮਾਨ ਪੁਰਸਕਾਰ ਅਤੇ ਨਕਦ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।ਇਸ ਸਮਾਗਮ ਦੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਵੱਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਤਸ਼ਾਹ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਡਾ. ਪਰਮਿੰਦਰ ਕੌਰ ਮੰਡੇਰ ਦੀ ਸੋਚ ਸਿਰਫ਼ ਅਕਾਦਮਿਕ ਸਿੱਖਿਆ ਅਤੇ ਪ੍ਰੀਖਿਆਵਾਂ ਵਿੱਚ ਉੱਤਮ ਨਤੀਜਿਆਂ ਤੱਕ ਸੀਮਿਤ ਨਹੀਂ ਹੈ। ਉਹ ਵਿਦਿਆਰਥੀਆਂ ਦੇ ਸਰੀਰਕ ਸਿਹਤ, ਮਾਨਸਿਕ ਤੰਦਰੁਸਤੀ, ਖੇਡਾਂ, ਆਤਮ-ਵਿਸ਼ਵਾਸ ਅਤੇ ਚੰਗੀ ਜੀਵਨ ਸ਼ੈਲੀ ਨੂੰ ਵੀ ਸਿੱਖਿਆ ਦਾ ਅਹਿਮ ਹਿੱਸਾ ਮੰਨਦੇ ਹਨ।
ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਜਾਂਦਾ ਹੈ ਕਿ ਸਫਲ ਜੀਵਨ ਲਈ ਚੰਗੀ ਸਿੱਖਿਆ ਦੇ ਨਾਲ ਚੰਗੀ ਸਿਹਤ ਅਤੇ ਮਜ਼ਬੂਤ ਮਾਨਸਿਕਤਾ ਵੀ ਜ਼ਰੂਰੀ ਹੈ। ਨਸ਼ਿਆਂ ਨੂੰ ਨਾਂਹ, ਸਿਹਤ ਨੂੰ ਹਾਂ ਮੈਰਾਥਾਨ ਨੇ ਸਮਾਜ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖਿਆ ਸੰਸਥਾਵਾਂ, ਮਾਪਿਆਂ ਅਤੇ ਸਮਾਜ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।