ਗੁਰਵਿੰਦਰ ਸਿੰਘ ਚਹਿਲ, ਚੀਮਾ ਮੰਡੀ : ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਦਾਮਨ ਥਿੰਦ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਜ਼ਦੀਕੀ ਪਿੰਡ ਤੋਲਾਵਾਲ ਦੀ ਅਨਾਜ ਮੰਡੀ ਵਿਖੇ ਮਾਰਕੀਟ ਕਮੇਟੀ ਚੀਮਾ ਦੇ ਮੈਂਬਰ ਤੇ ਬਲਾਕ ਸੰਮਤੀ ਮੈਂਬਰ ਬਲਵੀਰ ਸਿੰਘ ਭੰਮ ਦੀ ਅਗਵਾਈ ਹੇਠ 100 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ। ਇਸ ਮੌਕੇ ਮਾਰਕੀਟ ਕਮੇਟੀ ਚੀਮਾ ਦੇ ਸਕੱਤਰ ਜਸਵੀਰ ਸਿੰਘ ਸਮਾਓ, ਹਰਬਿਲਾਸ ਸਿੰਘ ਇੰਸਪੈਕਟਰ ਪਨਸਪ, ਹਰਿੰਦਰ ਸਿੰਘ ਅਕਾਊਂਟੈਂਟ ਮਾਰਕੀਟ ਕਮੇਟੀ ਚੀਮਾ, ਭੀਮ ਸਿੰਘ ਮਾਰਕੀਟ ਕਮੇਟੀ ਚੀਮਾ, ਆੜ੍ਹਤੀ ਆਗੂ ਕ੍ਰਿਸ਼ਨ ਕੁਮਾਰ ਤੇ ਕਿਸਾਨ ਜਸਵੀਰ ਕੌਰ ਪਤਨੀ ਨੈਬ ਸਿੰਘ ਮੌਜੂਦ ਸਨ। ਕਾਂਗਰਸੀ ਆਗੂ ਬਲਵੀਰ ਸਿੰਘ ਭੰਮ ਨੇ ਗੱਲਬਾਤ ਦੌਰਾਨ ਕਿਹਾ ਕਿ ਕਿਸਾਨ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਝੋਨੇ ਦੀ ਖ਼ਰੀਦ ਸੰਬੰਧੀ ਕਿਸੇ ਵੀ ਤਰਾਂ੍ਹ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।