ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੀ ਪੰਚਾਇਤ ਵਲੋਂ ਪਿੰਡ 'ਚ ਛੱਪੜ ਦੀ ਸਫ਼ਾਈ ਕਰਨ ਤੇ ਪਿੰਡ 'ਚ ਨਵੀਂ ਵਾਟਰ ਵਰਕਸ ਦੀ ਟੈਂਕੀ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੰਰਚ ਬਲਕਰਨ ਸਿੰਘ, ਪੰਚ ਜਗਦੀਪ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਪੱਖੋ ਕਲਾਂ ਵਿਖੇ ਗੰਦੇ ਪਾਣੀ ਦੇ ਪੰਜ ਵੱਡੇ ਛੱਪੜ ਹਨ। ਜਿਨ੍ਹਾਂ ਦੀ ਸਫ਼ਾਈ ਨਹੀਂ ਹੋਈ ਤੇ ਛੱਪੜ ਓਵਰਫ਼ਲੋ ਹੋ ਚੁੱਕੇ ਹਨ। ਜਿਨ੍ਹਾਂ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖ਼ਲ ਹੋ ਜਾਂਦਾ ਹੈ। ਪਿੰਡ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਇਕ ਪੁਰਾਣਾ ਵਾਟਰ ਵਰਕਸ ਹੈ। ਜਿਸ ਦੀ ਟੈਂਕੀ ਬਣੀ ਨੂੰ ਕਾਫ਼ੀ ਸਮਾਂ ਹੋ ਚੁੱਕਿਆ ਹੈ ਜੋ ਕਿਸੇ ਸਮੇਂ ਵੀ ਡਿੱਗ ਸਕਦੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਪਾਸੋਂ ਮੰਗ ਕੀਤੀ ਕਿ ਪਿੰਡ 'ਚ ਬਣੇ ਸਾਰੇ ਛੱਪੜਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਪਿੰਡ 'ਚ ਨਵੀਂ ਟੈਂਕੀ ਦਾ ਨਿਰਮਾਣ ਕਰਵਾਇਆ ਜਾਵੇ ਤਾਂ ਲੋਕਾਂ ਨੂੰ ਭਿਆਨਕ ਬਿਮਾਰੀਆਂ ਦੇ ਸਾਫ਼ ਪਾਣੀ ਦੀ ਸਹੂਲਤ ਮਿਲ ਸਕੇ। ਇਸ ਮੌਕੇ ਗੁਰਲਾਲ ਸਿੰਘ ਲਾਡੀ, ਬਲਵਿੰਦਰ ਸਿੰਘ ਖੀਪਲ, ਜੱਗਾ ਸਿੰਘ ਸੇਵੇਕਾ, ਜਗਦੀਪ ਸਿੰਘ ਪੰਚ, ਭੁਪਿੰਦਰ ਸਿੰਘ ਰਾਜੂ, ਹਰਜੀਤ ਸਿੰਘ ਆਦਿ ਵੀ ਹਾਜ਼ਰ ਸਨ।