ਮੁਕੇਸ਼ ਸਿੰਗਲਾ, ਭਵਾਨੀਗੜ੍ਹ : ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਐੱਮ.ਐੱਲ.ਏ ਹਲਕਾ ਲਹਿਰਾਗਾਗਾ ਭਵਾਨੀਗੜ੍ਹ ਦੇ ਨਜਦੀਕੀ ਪਿੰਡ ਰਾਮਪੁਰਾ ਦੇ ਸਾਬਕਾ ਸਰਪੰਚ ਅਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਰਿੰਦਰ ਸਿੰਘ ਨਿੰਦੀ ਦੇ ਘਰ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਪਹੁੰਚੇ। ਰੈਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ 23 ਫਰਵਰੀ ਦੀ ਸੰਗਰੂਰ ਰੈਲੀ 'ਚ ਭਾਰੀ ਗਿਣਤੀ ਵਿੱਚ ਵਰਕਰ ਸ਼ਮੂਲੀਅਤ ਕਰਨਗੇ।

ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ ਨੇ ਪਰਮਿੰਦਰ ਸਿੰਘ ਢੀਂਡਸਾ ਦੇ ਲਏ ਫ਼ੈਸਲੇ ਦੇ ਹੱਕ ਵਿੱਚ ਖੜ੍ਹਨ ਦਾ ਵਿਸ਼ਵਾਸ ਦਿਵਾਇਆ ਅਤੇ 23 ਫਰਵਰੀ ਵਾਲੀ ਰੈਲੀ 'ਬਾਦਲ ਭਜਾਓ ਪੰਜਾਬ ਬਚਾਓ' ਵਿੱਚ ਵੱਧ ਤੋਂ ਵੱਧ ਸੰਗਤ ਲੈ ਕੇ ਆਉਣ ਦਾ ਦਾਅਵਾ ਕੀਤਾ। ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਤੇਜ ਸਿੰਘ ਝਨੇੜੀ, ਪੰਜਾਬ ਮਜ਼ਦੂਰ ਦਲ ਦੇ ਪ੍ਰਧਾਨ ਰਾਮ ਸਿੰਘ ਮੱਟਰਾਂ, ਨਿਹਾਲ ਸਿੰਘ ਨੰਦਗੜ੍ਹ, ਜਗਦੀਸ਼ ਸਿੰਘ ਬਲਿਆਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਮੇਤ ਕੁਲਵਿੰਦਰ ਸਰਾਓ ਭੱਟੀਵਾਲ ਹਾਜ਼ਰ ਸਨ।