- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਇਨਸਾਫ ਦਿਵਾਊ ਪਿੰਡ ਢਿੱਲਵਾਂ ਵਿਖੇ ਫੂਕਿਆ ਝਾੜੂ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਪਰਵਿੰਦਰ ਸਿੰਘ ਝੋਟਾ ਇਨਸਾਫ਼ ਦਿਵਾਊ ਐਕਸ਼ਨ ਕਮੇਟੀ ਵੱਲੋ ਦਿੱਤੇ ਸੱਦੇ ਅਨੁਸਾਰ ਪੰਜਾਬ ਭਰ ਵਿਚ ਝਾੜੂ ਫੂਕ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਨੇੜਲੇ ਪਿੰਡ ਢਿਲਵਾਂ ਦੇ ਮੁੱਖ ਬੱਸ ਅੱਡੇ ਉੱਤੇ ਵੱਡੀ ਗਿਣਤੀ ਇਕੱਠੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਝਾੜੂ ਫੂਕ ਕੇ ਝੋਟੇ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ,ਮੁੱਖ ਮੰਤਰੀ ਪੰਜਾਬ ਅਤੇ ਡੀ ਜੀ ਪੀ ਪੰਜਾਬ ਦੇ ਅਸਤੀਫ਼ੇ ਦੀ ਮੰਗ ਕੀਤੀ।ਬੇਰੁਜ਼ਗਾਰ ਸਾਂਝੇ ਮੋਰਚੇ ਆਗੂ ਸੁਖਵਿੰਦਰ ਸਿੰਘ ਢਿਲਵਾਂ ਨੇ ਦੱਸਿਆ ਕਿ ਸੰਸਾਰ ਭਰ ਵਿੱਚ ਮੰਗ ਉੱਠ ਰਹੀ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇ, ਨਸ਼ੇ ਦੇ ਵਪਾਰੀਆਂ ਨੂੰ ਕਾਬੂ ਕਰ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਪੰਜਾਬ ਸਰਕਾਰ ਆਪਣੀ ਨੈਤਿਕ ਜਿੰਮੇਵਾਰੀ ਸਮਝਦੀ ਹੋਈ ਐਕਸ਼ਨ ਕਮੇਟੀ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਆਗੂ ਰੂਪ ਸਿੰਘ ਢਿਲਵਾਂ ਨੇ ਕਿਹਾ ਕਿ ਅਸਲ ਵਿਚ ਸਾਰੀਆਂ ਬਿਮਾਰੀਆਂ ਦੀ ਜੜ ਬੇਰੁਜ਼ਗਾਰੀ ਹੈ। ਉਹਨਾਂ ਨਸ਼ੇ ਦੇ ਕਾਰੋਬਾਰ ਅਤੇ ਪੰਜਾਬ ਦੀ ਦੁਰਗਤੀ ਲਈ ਹੁਣ ਤੱਕ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ। ਇਸ ਮੌਕੇ ਰਾਮ ਸਿੰਘ ਰਾਜੇਵਾਲ, ਮਜ਼ਦੂਰ ਆਗੂ ਗੁਰਜੰਟ ਸਿੰਘ, ਕਿਸਾਨ ਆਗੂ ਬੂਟਾ ਸਿੰਘ, ਸਾਬਕਾ ਵਿਧਾਇਕ ਪਿਰਮਲ ਸਿੰਘ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਬੱਗਾ, ਜੋਗਿੰਦਰ ਸਿੰਘ ਸੈਕਟਰੀ, ਗੁਰਮੁਖ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।