- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਸਟਰ ਗੁਰਬਖਸ਼ ਸਿੰਘ ਜਖੇਪਲ ਦਾ ਦੇਹਾਂਤ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਇਲਾਕੇ ਦੇ ਨਾਮਵਰ ਪਰਿਵਾਰ ਪ੍ਰੋਫੈਸਰ ਗੁਰਦਰਸ਼ਨ ਸਿੰਘ ਅਤੇ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਦੇ ਪਿਤਾ ਸੇਵਾ ਮੁਕਤ ਲੈਕਚਰਾਰ ਗੁਰਬਖਸ਼ ਸਿੰਘ ਜਖੇਪਲ ਦਾ ਦੇਹਾਂਤ ਹੋ ਗਿਆ ਹੈ। ਉਹ 81 ਵਰ੍ਹਿਆਂ ਦੇ ਸਨ। ਸੋਮਵਾਰ ਨੂੰ ਸੁਨਾਮ ਵਿਖੇ ਬੱਸ ਸਟੈਂਡ ਨੇੜਲੇ ਸਵਰਗ ਦੁਆਰ ਵਿਖੇ ਸਵਰਗੀ ਗੁਰਬਖਸ਼ ਸਿੰਘ ਜਖੇਪਲ ਦੇ ਕੀਤੇ ਅੰਤਿਮ ਸੰਸਕਾਰ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਸਾਬਕਾ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਅਮਨਬੀਰ ਸਿੰਘ ਚੈਰੀ,ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਹਰੀਕਾ, ਕੇਵਲ ਸਿੰਘ ਸੇ਼ਰੋਂ , ਐਡਵੋਕੇਟ ਰਵਿੰਦਰ ਭਾਰਦਵਾਜ, ਨਰੇਸ਼ ਸ਼ਰਮਾ, ਮਨਿੰਦਰ ਸਿੰਘ ਲਖਮੀਰਵਾਲਾ, ਯਾਦਵਿੰਦਰ ਸਿੰਘ ਨਿਰਮਾਣ, ਕੌਂਸਲਰ ਮੋਂਟੀ ਮਧਾਨ, ਪ੍ਰਿਤਪਾਲ ਸਿੰਘ ਕਾਲਾ ਕੋਕੋ ਮਾਜਰੀ, ਮਾਸਟਰ ਦਲਜੀਤ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮਾਸਟਰ ਗੁਰਬਖਸ਼ ਸਿੰਘ ਜਖੇਪਲ ਦੇ ਪਰਿਵਾਰ ਦੀ ਸਿੱਖਿਆ ਦੇ ਖੇਤਰ ਵਿੱਚ ਵੱਡੀ ਦੇਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਵਕ਼ਤ ਪਿੰਡ ਵਿਚ ਰਹਿੰਦੇ ਹੋਏ ਗੁਰਬਖਸ਼ ਸਿੰਘ ਜਖੇਪਲ ਨੇ ਖੁਦ ਉੱਚ ਤਾਲੀਮ ਹਾਸਿਲ ਕੀਤੀ ਉੱਥੇ ਆਪਣੇ ਬੱਚਿਆਂ ਨੂੰ ਵੀ ਪੜਾਈ ਵਿਚ ਨਿਪੁੰਨ ਬਣਾਇਆ।