ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਭੜਕਿਆ
ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖਿਲਾਫ਼ ਗੁੱਸਾ ਭੜਕਿਆ, 13 ਫਰਵਰੀ ਨੂੰ ਡੀ.ਸੀ. ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ
Publish Date: Thu, 05 Feb 2026 06:58 PM (IST)
Updated Date: Fri, 06 Feb 2026 04:08 AM (IST)

13 ਫਰਵਰੀ ਨੂੰ ਡੀ.ਸੀ. ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲਕਲਾਂ : ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲਕਲਾਂ (ਜ਼ਿਲ੍ਹਾ ਬਰਨਾਲਾ) ਦੀ ਮੀਟਿੰਗ ਬੀਡੀਪੀਓ ਦਫ਼ਤਰ ਮਹਿਲਕਲਾਂ ਵਿਖੇ ਯੂਨਿਟ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ (ਰਾਏਸਰ), ਖਜਾਨਚੀ ਪਵਨ ਕੁਮਾਰ (ਮਹਿਲ ਖੁਰਦ), ਸਹਾਇਕ ਖਜਾਨਚੀ ਨੱਥਾ ਸਿੰਘ (ਮਹਿਲ ਖੁਰਦ) ਅਤੇ ਮੀਤ ਪ੍ਰਧਾਨ ਬਖਤੌਰ ਸਿੰਘ (ਮੂੰਮ) ਨੇ ਕਿਹਾ ਕਿ ਚੋਣਾਂ ਦੌਰਾਨ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਸਰਕਾਰ ਭੱਜ ਰਹੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਮੰਗਾਂ ਅਣਗੌਲੀਆਾਂ ਕੀਤੀਆਂ ਜਾ ਰਹੀਆਂ ਹਨ, ਜਦਕਿ ਜਥੇਬੰਦੀ ਵੱਲੋਂ ਕਈ ਵਾਰ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ। ਆਗੂਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ (ਡੀਏ) ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, 2.54 ਦਾ ਫੈਕਟਰ ਲਾਗੂ ਕਰ ਕੇ ਪੈਨਸ਼ਨ ’ਚ ਵਾਧਾ ਕੀਤਾ ਜਾਵੇ ਤੇ ਪੈਨਸ਼ਨਰਾਂ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ 12 ਫਰਵਰੀ ਨੂੰ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਪੂਰਾ ਸਮਰਥਨ ਕੀਤਾ ਜਾਵੇਗਾ ਤੇ 13 ਫਰਵਰੀ ਨੂੰ ਪੰਜਾਬ ਗਵਰਨਮੈਂਟ ਮੁਲਾਜ਼ਮ ਫਰੰਟ ਦੇ ਸੱਦੇ ’ਤੇ ਡੀਸੀ ਬਰਨਾਲਾ ਦੇ ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ਜਥੇਬੰਦੀ ਦੇ ਵਰਕਰਾਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਉਂਦਿਆਂ ਆਪਣੇ ਹੱਕਾਂ ਦੀ ਪ੍ਰਾਪਤੀ ਪੰਜਾਬ ਸਰਕਾਰ ਦੇ ਵਿਰੋਧ ’ਚ ਡੀਸੀ ਬਰਨਾਲਾ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ 13 ਫਰਵਰੀ ਨੂੰ ਮੰਗ ਪੱਤਰ ਦਿੱਤੇ ਜਾਣ ਸਮੇਂ ਕਾਫਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਦਲੀਪ ਸਿੰਘ ਠੁੱਲੀਵਾਲ, ਰਾਜ ਕੁਮਾਰ ਨਿਹਾਲੂਵਾਲ, ਰੂਪ ਸਿੰਘ ਗਹਿਲ, ਬਲਜੀਤ ਸਿੰਘ ਛਾਪਾ, ਜਸਵੰਤ ਸਿੰਘ, ਅਮਰਜੀਤ ਸਿੰਘ ਠੁੱਲੀਵਾਲ, ਜਗਦੇਵ ਸਿੰਘ ਠੁੱਲੀਵਾਲ, ਅਮਰਜੀਤ ਸਿੰਘ ਮਹਿਲ ਖੁਰਦ, ਜੱਗਾ ਸਿੰਘ ਮਹਿਲ ਖੁਰਦ, ਜੀਤ ਸਿੰਘ ਕੁਰੜ, ਹਾਕਮ ਸਿੰਘ ਖਿਆਲੀ, ਇੰਦਰਜੀਤ ਸਿੰਘ ਕੁਤਬਾ, ਭੋਲਾ ਸਿੰਘ ਛੀਨੀਵਾਲ ਕਲਾਂ, ਨਛੱਤਰ ਸਿੰਘ ਛਾਪਾ, ਬਲਬੀਰ ਸਿੰਘ ਛਾਪਾ, ਮਹਿੰਦਰ ਸਿੰਘ ਕਲਾਲ ਮਾਜਰਾ ਅਮਰਜੀਤ ਸਿੰਘ ਠੁੱਲੀਵਾਲ ਤੇ ਅਜਮੇਰ ਸਿੰਘ ਕਾਲਸਾ ਸਮੇਤ ਕਈ ਪੈਨਸ਼ਨਰ ਹਾਜ਼ਰ ਹਨ।