ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖਿਲਾਫ਼ ਗੁੱਸਾ ਭੜਕਿਆ
ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖਿਲਾਫ਼ ਗੁੱਸਾ ਭੜਕਿਆ
Publish Date: Thu, 05 Feb 2026 06:37 PM (IST)
Updated Date: Fri, 06 Feb 2026 04:05 AM (IST)

ਡੀਏ ਬਕਾਇਆ ਤੇ 2.54 ਫੈਕਟਰ ਲਾਗੂ ਕਰਨ ਦੀ ਮੰਗ, 13 ਫਰਵਰੀ ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੀ ਮੀਟਿੰਗ ਬੀ.ਡੀ.ਪੀ.ਓ ਦਫ਼ਤਰ ਮਹਿਲ ਕਲਾਂ ਵਿਖੇ ਯੂਨਿਟ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੈਨਸ਼ਨਰਾਂ ਦੇ ਭਖਦੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ (ਰਾਏਸਰ), ਖਜਾਨਚੀ ਪਵਨ ਕੁਮਾਰ (ਮਹਿਲ ਖੁਰਦ), ਸਹਾਇਕ ਖਜਾਨਚੀ ਨੱਥਾ ਸਿੰਘ (ਮਹਿਲ ਖੁਰਦ) ਅਤੇ ਮੀਤ ਪ੍ਰਧਾਨ ਬਖਤੌਰ ਸਿੰਘ (ਮੂੰਮ) ਨੇ ਕਿਹਾ ਕਿ ਚੋਣਾਂ ਦੌਰਾਨ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਸਰਕਾਰ ਭੱਜ ਰਹੀ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਮੰਗਾਂ ਅਣਗੌਲੀਆਂ ਕੀਤੀਆਂ ਜਾ ਰਹੀਆਂ ਹਨ, ਜਦਕਿ ਜਥੇਬੰਦੀ ਵੱਲੋਂ ਕਈ ਵਾਰ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦੇਣ ਦੇ ਬਾਵਜੂਦ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ। ਆਗੂਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸਤਾਂ ਤੁਰੰਤ ਜਾਰੀ ਕੀਤੀਆਂ ਜਾਣ, 2.54 ਦਾ ਫੈਕਟਰ ਲਾਗੂ ਕਰਕੇ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇ ਅਤੇ ਪੈਨਸ਼ਨਰਾਂ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ 12 ਫਰਵਰੀ ਨੂੰ ਜਨਤਕ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਪੂਰਾ ਸਮਰਥਨ ਕੀਤਾ ਜਾਵੇਗਾ ਅਤੇ 13 ਫਰਵਰੀ ਨੂੰ ਪੰਜਾਬ ਗਵਰਨਮੈਂਟ ਮੁਲਾਜ਼ਮ ਫਰੰਟ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਵੱਡਾ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਉਹਨਾਂ ਜਥੇਬੰਦੀ ਦੇ ਵਰਕਰਾਂ ਦੇ ਆਗੂਆਂ ਦੀਆਂ ਡਿਊਟੀਆਂ ਲਗਾਉਂਦਿਆਂ ਆਪਣੇ ਹੱਕਾਂ ਦੀ ਪ੍ਰਾਪਤੀ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਡੀਸੀ ਬਰਨਾਲਾ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ 13 ਫਰਵਰੀ ਨੂੰ ਮੰਗ ਪੱਤਰ ਦਿੱਤੇ ਜਾਣ ਸਮੇਂ ਕਾਫਲਿਆਂ ਸਮੇਤ ਪੁੱਜਣ ਦੀ ਅਪੀਲ ਕੀਤੀ ਇਸ ਮੌਕੇ ਦਲੀਪ ਸਿੰਘ ਠੁੱਲੀਵਾਲ, ਰਾਜ ਕੁਮਾਰ ਨਿਹਾਲੂਵਾਲ, ਰੂਪ ਸਿੰਘ ਗਹਿਲ, ਬਲਜੀਤ ਸਿੰਘ ਛਾਪਾ, ਜਸਵੰਤ ਸਿੰਘ, ਅਮਰਜੀਤ ਸਿੰਘ ਠੁੱਲੀਵਾਲ, ਜਗਦੇਵ ਸਿੰਘ ਠੁੱਲੀਵਾਲ, ਅਮਰਜੀਤ ਸਿੰਘ ਮਹਿਲ ਖੁਰਦ, ਜੱਗਾ ਸਿੰਘ ਮਹਿਲ ਖੁਰਦ, ਜੀਤ ਸਿੰਘ ਕੁਰੜ, ਹਾਕਮ ਸਿੰਘ ਖਿਆਲੀ, ਇੰਦਰਜੀਤ ਸਿੰਘ ਕੁਤਬਾ, ਭੋਲਾ ਸਿੰਘ ਛੀਨੀਵਾਲ ਕਲਾਂ, ਨਛੱਤਰ ਸਿੰਘ ਛਾਪਾ, ਬਲਬੀਰ ਸਿੰਘ ਛਾਪਾ, ਮਹਿੰਦਰ ਸਿੰਘ ਕਲਾਲ ਮਾਜਰਾ ਅਮਰਜੀਤ ਸਿੰਘ ਠੁੱਲੀਵਾਲ ਅਤੇ ਅਜਮੇਰ ਸਿੰਘ ਕਾਲਸਾ ਸਮੇਤ ਕਈ ਪੈਨਸ਼ਨਰ ਹਾਜ਼ਰ।